ਵਕੀਲ ਲਖਵਿੰਦਰ ਸਿੰਘ ਕਤਲ ਕੇਸ ਵਿੱਚ ਵੱਡੀ ਕਾਰਵਾਈ, ਗਿਰੋਹ ਦੇ ਦੋ ਮੈਂਬਰ ਹਥਿਆਰਾਂ ਸਮੇਤ ਕਾਬੂ

18/06/2026 | Public Times Bureau | Panjab

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ ਨੇ ਵਕੀਲ ਲਖਵਿੰਦਰ ਸਿੰਘ ਦੀ ਗੋਲ਼ੀ ਮਾਰ ਕੇ ਹੱਤਿਆ ਕਰਨ ਵਾਲੇ ਗਿਰੋਹ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਦੋ ਵਿਦੇਸ਼ੀ ਪਿਸਤੌਲ, ਦੋ ਮੈਗਜ਼ੀਨ ਅਤੇ ਅੱਠ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਇਸ ਗਿਰੋਹ ਨਾਲ ਜੁੜੇ ਸੱਤ ਮੈਂਬਰ ਵੱਖ-ਵੱਖ ਸਮੇਂ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਤਿੰਮੋਵਾਲ ਪਿੰਡ ਦੇ ਰਹਿਣ ਵਾਲੇ ਰਾਵਲਜੀਤ ਸਿੰਘ ਉਰਫ਼ ਸੋਨੂੰ ਅਤੇ ਨਿਸ਼ਾਨ ਸਿੰਘ ਉਰਫ਼ ਨਿੰਦਰ ਵਜੋਂ ਹੋਈ ਹੈ।

ਪੁੱਛਗਿੱਛ ਦੌਰਾਨ ਉਨ੍ਹਾਂ ਨੇ ਕਬੂਲ ਕੀਤਾ ਕਿ ਪਿਛਲੇ ਸਾਲ 21 ਜੁਲਾਈ ਨੂੰ ਉਨ੍ਹਾਂ ਨੇ ਅਦਾਲਤ ਜਾਣ ਸਮੇਂ ਕਾਰ ਸਵਾਰ ਵਕੀਲ ਲਖਵਿੰਦਰ ਸਿੰਘ ’ਤੇ ਬਾਈਕ ਤੋਂ ਆ ਕੇ ਗੋਲੀਆਂ ਚਲਾਈਆਂ ਸਨ, ਜਿਸ ਤੋਂ ਬਾਅਦ ਉਹ ਗੰਭੀਰ ਜ਼ਖ਼ਮੀ ਹੋਏ ਅਤੇ ਲਗਭਗ ਦਸ ਦਿਨਾਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਪੁੱਛਗਿੱਛ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ 2 ਮਾਰਚ ਨੂੰ ਤਿੰਮੋਵਾਲ ਨੇੜੇ ਸੁਖਦੇਵ ਸਿੰਘ ਉਰਫ਼ ਝੰਡਾ ਦੀ ਇਨੋਵਾ ਕਾਰ ’ਤੇ ਵੀ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਗਿਰੋਹ ਵਿਦੇਸ਼ ਵਿੱਚ ਬੈਠੇ ਹੈਪੀ ਜੱਟ ਨਾਲ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰਿਆਂ ’ਤੇ ਇਲਾਕੇ ਵਿੱਚ ਗੋਲੀਬਾਰੀ ਅਤੇ ਡਰ ਪੈਦਾ ਕਰਕੇ ਫਿਰੌਤੀ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਅਧਿਕਾਰੀਆਂ ਨੇ ਕਿਹਾ ਹੈ ਕਿ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।

Major Action In Lawyer Lakhwinder Singh Murder Case Two Members Of The Gang Arrested With Weapons


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App