ਨਸ਼ਾ ਤਸਕਰੀ ਦੌਰਾਨ ਨੰਗਲ ਨੇੜੇ ਪੁਲਿਸ ਮੁਕਾਬਲਾ, ਇੱਕ ਵਿਅਕਤੀ ਗੋਲੀ ਲੱਗਣ ਨਾਲ ਜ਼ਖ਼ਮੀ, ਤਿੰਨ ਕਾਬੂ

18/06/2026 | Public Times Bureau | Panjab

ਨੰਗਲ ਇਲਾਕੇ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਦੌਰਾਨ ਪੁਲਿਸ ਅਤੇ ਸ਼ੱਕੀ ਵਿਅਕਤੀਆਂ ਵਿਚਕਾਰ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਵਿਅਕਤੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਹੈ ਜਦਕਿ ਤਿੰਨ ਹੋਰ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਨਾਲ ਸੰਬੰਧਿਤ ਚਾਰ ਵਿਅਕਤੀ ਨਸ਼ੇ ਦੀ ਖੇਪ ਲੈ ਕੇ ਨਵਾਂ ਨੰਗਲ ਤੋਂ ਚੰਡੀਗੜ੍ਹ ਵੱਲ ਜਾ ਰਹੇ ਸਨ। ਜਦੋਂ ਚੌਕੀ ਇੰਚਾਰਜ ਯਾਦਵਿੰਦਰ ਸਿੰਘ ਦੀ ਟੀਮ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਸ਼ੱਕੀ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ।

ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਬ੍ਰਹਮਪੁਰ ਦੇ ਨੇੜੇ ਪੁਲਿਸ ਮੁਕਾਬਲਾ ਹੋਇਆ। ਇਸ ਦੌਰਾਨ ਇੱਕ ਵਿਅਕਤੀ ਦੇ ਮੋਢੇ ਵਿੱਚ ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਬੀ.ਬੀ.ਐਮ.ਬੀ. ਕੈਨਾਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮੌਕੇ ਤੋਂ ਕਾਰ ਅਤੇ ਨਸ਼ੇ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ। ਤਿੰਨ ਹੋਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।ਅਧਿਕਾਰੀਆਂ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੀਆਂ ਹੋਰ ਕੜੀਆਂ ਦੀ ਵੀ ਛਾਣਬੀਣ ਕੀਤੀ ਜਾ ਰਹੀ ਹੈ।

Police Encounter Near Nangal During Drug Smuggling One Person Injured By Bullet Three Arrested


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App