ਆਮ ਆਦਮੀ ਪਾਰਟੀ ਵੱਲੋਂ ਸ਼ਨੀਵਾਰ ਨੂੰ ਪੰਜਾਬ ਭਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਬੰਧਤ ਮਾਮਲੇ ਵਿੱਚ ਦਿੱਤੇ ਗਏ ਫੈਸਲੇ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤੇ ਗਏ। ਖੰਨਾ ਦੇ ਲਲਹੇੜੀ ਚੌਕ ਵਿੱਚ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਦੋਵੇਂ ਪਾਰਟੀਆਂ ਦੇ ਆਗੂਆਂ ਦੇ ਪੁਤਲੇ ਵੀ ਸਾੜੇ ਗਏ।
ਪ੍ਰਦਰਸ਼ਨ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਬਣਾਇਆ ਜਾ ਰਿਹਾ ਮਾਹੌਲ ਰਾਜਨੀਤਿਕ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਮਿਲ ਕੇ ਪੰਜਾਬ ਦੀ ਚੁਣੀ ਹੋਈ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
Aap Protests Against Akal Takht Decision Slogans Raised And Effigies Burned In Khanna
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)