ਅਸ਼ੋਕ ਨਗਰ ਇਲਾਕੇ ਵਿੱਚ ਐਤਵਾਰ ਰਾਤ ਇੱਕ 28 ਸਾਲਾ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸੋਨੂ ਵਜੋਂ ਹੋਈ ਹੈ, ਜੋ ਮੋਬਾਈਲ ਰਿਪੇਅਰਿੰਗ ਦਾ ਕੰਮ ਕਰਦਾ ਸੀ। ਪੁਲਿਸ ਨੇ ਮਾਮਲੇ ਨੂੰ ਇਤਫ਼ਾਕੀਆ ਕਰਾਰ ਦਿੰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ, ਸੋਨੂ ਰਾਤ ਨੂੰ ਖਾਣਾ ਖਾ ਕੇ ਘਰ ਵਾਪਸ ਆਇਆ ਸੀ ਅਤੇ ਆਪਣੇ ਕਮਰੇ ਵਿੱਚ ਚਲਾ ਗਿਆ ਸੀ। ਅਗਲੇ ਸਵੇਰੇ ਜਦੋਂ ਉਹ ਕਾਫ਼ੀ ਦੇਰ ਤੱਕ ਬਾਹਰ ਨਾ ਆਇਆ ਤਾਂ ਪਰਿਵਾਰ ਨੇ ਦਰਵਾਜ਼ਾ ਖੋਲ੍ਹ ਕੇ ਦੇਖਿਆ, ਜਿੱਥੇ ਉਹ ਫਾਹੇ ਨਾਲ ਲਟਕਦਾ ਮਿਲਿਆ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਘਟਨਾ ਤੋਂ ਕੁਝ ਸਮਾਂ ਪਹਿਲਾਂ ਨੌਜਵਾਨ ਵੱਲੋਂ ਆਪਣੀ ਸੋਸ਼ਲ ਮੀਡੀਆ ਆਈਡੀ ‘ਤੇ ਇਕ ਸਟੋਰੀ ਸਾਂਝੀ ਕੀਤੀ ਗਈ ਸੀ, ਜਿਸ ਵਿੱਚ ਪਰਿਵਾਰਕ ਤਸਵੀਰਾਂ ਅਤੇ ਇੱਕ ਪੰਜਾਬੀ ਗੀਤ ਦੇ ਬੋਲ ਸ਼ਾਮਲ ਸਨ। ਇਹ ਸਟੋਰੀ ਘਟਨਾ ਤੋਂ ਬਾਅਦ ਚਰਚਾ ਦਾ ਕੇਂਦਰ ਬਣੀ ਹੋਈ ਹੈ।
ਪਰਿਵਾਰ ਅਨੁਸਾਰ ਮ੍ਰਿਤਕ ਵਿਆਹਸ਼ੁਦਾ ਸੀ ਅਤੇ ਚਾਰ ਭੈਣ-ਭਰਾਵਾਂ ਵਿੱਚੋਂ ਤੀਜੇ ਨੰਬਰ ‘ਤੇ ਸੀ। ਉਸ ਦੀ ਪਤਨੀ ਕੁਝ ਦਿਨ ਪਹਿਲਾਂ ਆਪਣੇ ਪੇਕੇ ਗਈ ਹੋਈ ਸੀ। ਪਰਿਵਾਰ ਨੇ ਦੱਸਿਆ ਕਿ ਸੋਨੂ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਸੀ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਬਿਆਨਾਂ ਦੇ ਆਧਾਰ ‘ਤੇ ਇਤਫ਼ਾਕੀਆ ਕਾਰਵਾਈ ਦਰਜ ਕੀਤੀ ਹੈ ਅਤੇ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ।
Youth Commits Suicide In Ashok Nagar Social Media Story Before Death Increases Discussion
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)