ਅੰਮ੍ਰਿਤਸਰ ਰੇਲਵੇ ਸਟੇਸ਼ਨ ਬਾਹਰ ਵੱਡਾ ਦਰੱਖਤ ਡਿੱਗਣ ਨਾਲ ਦਰਦਨਾਕ ਹਾਦਸਾ, 13 ਸਾਲਾ ਅੰਮ੍ਰਿਤਧਾਰੀ ਬਾਲਕ ਦੀ ਮੌਤ

22/06/2026 | Public Times Bureau | Panjab

ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਆਏ ਸਿਰਸਾ (ਹਰਿਆਣਾ) ਦੇ ਸ਼ਰਧਾਲੂਆਂ ਨਾਲ ਸੋਮਵਾਰ ਸਵੇਰੇ ਇੱਕ ਦੁਖਦਾਈ ਹਾਦਸਾ ਵਾਪਰਿਆ, ਜਿਸ ਵਿੱਚ 13 ਸਾਲਾ ਅੰਮ੍ਰਿਤਧਾਰੀ ਸਿੱਖ ਲੜਕੇ ਦੀ ਮੌਤ ਹੋ ਗਈ ਜਾਣਕਾਰੀ ਅਨੁਸਾਰ, ਸਿਰਸਾ ਤੋਂ ਕਰੀਬ 15 ਸ਼ਰਧਾਲੂਆਂ ਦਾ ਸਮੂਹ ਸਵੇਰੇ ਲਗਭਗ 2 ਵਜੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚਿਆ ਸੀ। ਉਹ ਸ੍ਰੀ ਹਰਿਮੰਦਰ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾਂਦੀ ਮੁਫ਼ਤ ਬੱਸ ਸੇਵਾ ਦੀ ਉਡੀਕ ਕਰ ਰਹੇ ਸਨ, ਇਸ ਦੌਰਾਨ ਸਟੇਸ਼ਨ ਦੇ ਮੁੱਖ ਗੇਟ ਬਾਹਰ ਖੜ੍ਹਾ ਇੱਕ ਪੁਰਾਣਾ ਦਰੱਖਤ ਅਚਾਨਕ ਡਿੱਗ ਪਿਆ।

ਇਸ ਹਾਦਸੇ ਵਿੱਚ 13 ਸਾਲਾ ਰਾਜਪ੍ਰੀਤ ਸਿੰਘ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਹੋਰ ਸ਼ਰਧਾਲੂ ਸਹਿਮ ਗਏ। ਸੂਚਨਾ ਮਿਲਣ ‘ਤੇ ਰੇਲਵੇ ਸੁਰੱਖਿਆ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ। ਪੁਲਿਸ ਅਨੁਸਾਰ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਸ੍ਰੀ ਦਰਬਾਰ ਸਾਹਿਬ ਪ੍ਰਬੰਧਨ ਨਾਲ ਜੁੜੇ ਅਧਿਕਾਰੀਆਂ ਨੇ ਵੀ ਮੌਕੇ ‘ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਹਮਦਰਦੀ ਜਤਾਈ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਰਾਜਪ੍ਰੀਤ ਛੋਟੀ ਉਮਰ ਤੋਂ ਹੀ ਧਾਰਮਿਕ ਰੁਚੀ ਵਾਲਾ ਸੀ ਅਤੇ ਅੰਮ੍ਰਿਤ ਛਕ ਕੇ ਗੁਰਸਿੱਖ ਜੀਵਨ ਜੀ ਰਿਹਾ ਸੀ। ਪਰਿਵਾਰ ਨੇ ਇਸ ਅਚਾਨਕ ਘਟਨਾ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

A Tragic Accident Occurred When A Large Tree Fell Outside Amritsar Railway Station Killing A 13 year old Amritdhari Boy


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App