ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੇਰਕਾ ਮਿਲਕ ਪਲਾਂਟ ਨੇੜੇ ਸਥਿਤ ਆਰੀਅਨ ਹੋਮੀਓਪੈਥਿਕ ਕਲੀਨਿਕ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਨੂੰ ਹੱਲ ਕਰਨ ਦਾ ਦਾਅਵਾ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਗੁਰਪਾਲ ਸਿੰਘ ਵਜੋਂ ਹੋਈ ਹੈ, ਜੋ ਅਸ਼ੋਕ ਵਿਹਾਰ ਕਾਲੋਨੀ, ਵੇਰਕਾ ਮਿਲਕ ਪਲਾਂਟ ਦੇ ਨੇੜੇ ਰਹਿੰਦਾ ਹੈ। ਪੁਲਿਸ ਅਨੁਸਾਰ ਇਹ ਕਾਰਵਾਈ ਥਾਣਾ ਮੁਖੀ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ ਅਤੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਮੁਲਜ਼ਮ ਤੱਕ ਪਹੁੰਚ ਬਣਾਈ ਗਈ।
ਇਹ ਮਾਮਲਾ 22 ਜੂਨ ਨੂੰ ਦਰਜ ਹੋਇਆ ਸੀ, ਜਦੋਂ ਡਾ. ਸੰਦੀਪ ਸ਼ਰਮਾ ਵੱਲੋਂ ਸ਼ਿਕਾਇਤ ਦਿੱਤੀ ਗਈ। ਸ਼ਿਕਾਇਤ ਅਨੁਸਾਰ 20 ਜੂਨ ਦੀ ਰਾਤ ਕਲੀਨਿਕ ਬੰਦ ਕਰਨ ਮਗਰੋਂ ਅਗਲੀ ਸਵੇਰ ਜਦੋਂ ਸ਼ਟਰ ਖੋਲ੍ਹਿਆ ਗਿਆ ਤਾਂ ਅੰਦਰਲਾ ਸ਼ੀਸ਼ਾ ਟੁੱਟਿਆ ਹੋਇਆ ਮਿਲਿਆ। ਜਾਂਚ ਦੌਰਾਨ ਪਤਾ ਲੱਗਿਆ ਕਿ ਸ਼ੀਸ਼ੇ ’ਤੇ ਗੋਲੀ ਦਾ ਨਿਸ਼ਾਨ ਸੀ ਅਤੇ ਗੋਲੀ ਆਰ-ਪਾਰ ਹੋਣ ਦੇ ਸਬੂਤ ਵੀ ਮਿਲੇ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਵੱਖ-ਵੱਖ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਹੁਣ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਾਇਰਿੰਗ ਦੇ ਪਿੱਛੇ ਮਕਸਦ ਕੀ ਸੀ ਅਤੇ ਕੀ ਇਸ ਘਟਨਾ ਵਿੱਚ ਹੋਰ ਕੋਈ ਵਿਅਕਤੀ ਸ਼ਾਮਲ ਹੈ, ਇਸ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Firing Case Exposed Accused Who Opened Fire At Clinic In Jalandhar Arrested Investigation Underway
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)