ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵਿੱਚ ਉੱਤਰ ਕਾਪੀਆਂ ਨਾਲ ਛੇੜਛਾੜ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਰੀ-ਇਵੈਲੂਏਸ਼ਨ ਲਈ ਅਰਜ਼ੀ ਦੇਣ ਵਾਲੇ ਕੁਝ ਵਿਦਿਆਰਥੀਆਂ ਦੀਆਂ ਕਾਪੀਆਂ ਦੇ ਅੰਦਰਲੇ ਪੰਨਿਆਂ ਵਿੱਚ ਅਦਲਾ-ਬਦਲੀ ਅਤੇ ਹੇਰਾਫੇਰੀ ਦੇ ਦੋਸ਼ਾਂ ਨੇ ਪ੍ਰਸ਼ਾਸਨ ਵਿੱਚ ਹੜਕੰਪ ਮਚਾ ਦਿੱਤਾ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕੁਝ ਕਾਪੀਆਂ ਵਿੱਚ ਪਹਿਲੇ ਪੰਨੇ ਅਤੇ ਅੰਦਰਲੇ ਪੰਨਿਆਂ ਦੀ ਲਿਖਤ ਵਿੱਚ ਵੱਡਾ ਅੰਤਰ ਸੀ। ਸ਼ੱਕ ਪੈਣ ’ਤੇ ਮਾਮਲਾ ਤੁਰੰਤ ਪ੍ਰੀਖਿਆ ਸ਼ਾਖਾ ਨੂੰ ਭੇਜਿਆ ਗਿਆ, ਜਿਸ ਤੋਂ ਬਾਅਦ ਸੰਬੰਧਿਤ ਵਿਦਿਆਰਥੀਆਂ ਤੋਂ ਪੁੱਛਗਿੱਛ ਕੀਤੀ ਗਈ। ਕੁਝ ਵਿਦਿਆਰਥੀਆਂ ਨੇ ਵੀ ਇਹ ਗੱਲ ਮੰਨੀ ਕਿ ਅੰਦਰਲੇ ਪੰਨਿਆਂ ਦੀ ਲਿਖਤ ਉਨ੍ਹਾਂ ਦੀ ਆਪਣੀ ਨਹੀਂ ਸੀ, ਜਿਸ ਨਾਲ ਮਾਮਲਾ ਹੋਰ ਗੰਭੀਰ ਹੋ ਗਿਆ। ਇਸ ਤੋਂ ਬਾਅਦ ਸਾਰੀਆਂ ਕਾਪੀਆਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ।
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਕੁਝ ਉੱਤਰ ਕਾਪੀਆਂ ਦੀ ਸਿਲਾਈ ਅਤੇ ਸਟੈਪਲਿੰਗ ਨਾਲ ਛੇੜਛਾੜ ਕੀਤੀ ਗਈ ਸੀ, ਜਿਸ ਨਾਲ ਪੰਨਿਆਂ ਦੀ ਅਦਲਾ-ਬਦਲੀ ਦੇ ਸੰਕੇਤ ਮਿਲਦੇ ਹਨ। ਇੱਕ ਮਾਮਲੇ ਵਿੱਚ ਕਾਪੀ ਗਾਇਬ ਹੋਣ ਦੀ ਵੀ ਪੁਸ਼ਟੀ ਹੋਈ ਹੈ। ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਹੈ ਕਿ ਇਸ ਦੀ ਨਿਆਂਇਕ ਜਾਂਚ ਕਰਵਾਈ ਜਾਵੇਗੀ। ਸੇਵਾ ਮੁਕਤ ਜੱਜ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਬਣਾਕੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਸਪਸ਼ਟ ਕੀਤਾ ਹੈ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਛੇੜਛਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Judicial Inquiry Ordered Into Question Of Tampering With Answer Sheets In Punjabi University
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)