ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਪੁਨਰ ਮੁਲਾਂਕਣ ਅਤੇ ਵੈਰੀਫਿਕੇਸ਼ਨ ਤੋਂ ਬਾਅਦ ਸੋਧੇ ਨਤੀਜੇ ਜਾਰੀ ਕਰਨ ਦੀ ਪ੍ਰਕਿਰਿਆ ਹਾਲੇ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋ ਸਕੀ। ਹਜ਼ਾਰਾਂ ਵਿਦਿਆਰਥੀ ਅਜੇ ਵੀ ਆਪਣੇ ਅੰਤਿਮ ਸੋਧੇ ਅੰਕਾਂ ਦੀ ਉਡੀਕ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਵਿੱਚ ਚਿੰਤਾ ਵਧਦੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬੋਰਡ ਵੱਲੋਂ 21 ਜੂਨ ਤੱਕ ਕਰੀਬ 87 ਫ਼ੀਸਦੀ ਮਾਮਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਸੀ, ਪਰ ਬਾਕੀ ਰਹਿੰਦੇ ਲਗਭਗ 13 ਫ਼ੀਸਦੀ ਕੇਸਾਂ ਦੇ ਨਤੀਜੇ ਹਾਲੇ ਤੱਕ ਜਾਰੀ ਨਹੀਂ ਹੋਏ। ਇਸ ਦੇਰੀ ਨੇ ਖ਼ਾਸ ਕਰਕੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਚੱਲ ਰਹੀ ਦਾਖ਼ਲਾ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਕਈ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਦਾਖ਼ਲੇ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ, ਪਰ ਜਿਨ੍ਹਾਂ ਵਿਦਿਆਰਥੀਆਂ ਦੇ ਅੰਕ ਪੁਨਰ ਮੁਲਾਂਕਣ ਤੋਂ ਬਾਅਦ ਬਦਲ ਸਕਦੇ ਹਨ, ਉਹ ਅਰਜ਼ੀ ਦੇਣ ਅਤੇ ਸੀਟ ਚੋਣ ਨੂੰ ਲੈ ਕੇ ਦੁਚਿੱਤੀ ਵਿੱਚ ਹਨ।
ਵਿਦਿਆਰਥੀਆਂ ਅਤੇ ਮਾਪਿਆਂ ਦਾ ਕਹਿਣਾ ਹੈ ਕਿ ਨਤੀਜਿਆਂ ਦੀ ਅਣਸ਼ਚਿਤਤਾ ਉਨ੍ਹਾਂ ਦੀ ਪੂਰੀ ਸਿੱਖਿਆ ਯੋਜਨਾ ਨੂੰ ਪ੍ਰਭਾਵਿਤ ਕਰ ਰਹੀ ਹੈ। ਸੋਸ਼ਲ ਮੀਡੀਆ ‘ਤੇ ਵੀ ਵਿਦਿਆਰਥੀਆਂ ਵੱਲੋਂ ਬੋਰਡ ਤੋਂ ਬਾਕੀ ਰਹਿੰਦੇ ਨਤੀਜੇ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਮੰਗ ਹੈ ਕਿ ਹਰ ਪੈਂਡਿੰਗ ਕੇਸ ਦੀ ਸਪਸ਼ਟ ਸਥਿਤੀ ਜਨਤਕ ਕੀਤੀ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਇਹ ਪਤਾ ਲੱਗ ਸਕੇ ਕਿ ਉਨ੍ਹਾਂ ਦਾ ਨਤੀਜਾ ਕਦੋਂ ਤੱਕ ਆਵੇਗਾ। ਸਿੱਖਿਆ ਵਿਸ਼ੇਸ਼ਗਿਆਨੀਆਂ ਦਾ ਮੰਨਣਾ ਹੈ ਕਿ ਪੁਨਰ ਮੁਲਾਂਕਣ ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਹੋਣੀ ਚਾਹੀਦੀ ਹੈ, ਕਿਉਂਕਿ ਅੰਕਾਂ ਵਿੱਚ ਬਦਲਾਅ ਵਿਦਿਆਰਥੀਆਂ ਦੀ ਮੈਰਿਟ, ਕੱਟ-ਆਫ ਅਤੇ ਕਾਲਜ ਦਾਖ਼ਲੇ ‘ਤੇ ਸਿੱਧਾ ਅਸਰ ਪਾਂਦਾ ਹੈ। ਉਨ੍ਹਾਂ ਨੇ ਬੋਰਡ ਨੂੰ ਬਾਕੀ ਰਹਿੰਦੇ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਕੇ ਸੋਧੇ ਨਤੀਜੇ ਜਾਰੀ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਦਾਖ਼ਲਾ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
Delay In Cbse Revised Results Increases Students Anxiety Admission Process Affected
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)