ਜ਼ਿਲ੍ਹਾ ਮੋਗਾ ਦੇ ਪਿੰਡ ਕਪੂਰੇ ਨੇੜੇ ਬੀਤੀ ਰਾਤ ਵਾਪਰੀ ਇੱਕ ਦਰਦਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਵਾਰਾ ਕੁੱਤਿਆਂ ਦੇ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਖੇਤਰ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਰੌਲੀ ਦਾ ਲਗਭਗ ਪੰਜਾਹ ਸਾਲਾ ਸਰਬਜੀਤ ਸਿੰਘ, ਜੋ ਇੱਕ ਕਿਸਾਨ ਕੋਲ ਸੀਰੀ ਦਾ ਕੰਮ ਕਰਦਾ ਸੀ, ਰਾਤ ਨੂੰ ਖੇਤਾਂ ਵਿੱਚ ਪਾਣੀ ਲਗਾ ਕੇ ਵਾਪਸ ਘਰ ਜਾ ਰਿਹਾ ਸੀ। ਇਸ ਦੌਰਾਨ ਭਿੰਡਰਾ ਵਾਲੇ ਰਸਤੇ ’ਤੇ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਸ ’ਤੇ ਅਚਾਨਕ ਹਮਲਾ ਕਰ ਦਿੱਤਾ। ਕੁੱਤਿਆਂ ਨੇ ਉਸ ਨੂੰ ਬੁਰੀ ਤਰ੍ਹਾਂ ਨੋਚਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਅਵਾਰਾ ਕੁੱਤਿਆਂ ਦਾ ਖੌਫ਼ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਜੇਕਰ ਇਹ ਹਾਲਾਤ ਰਹੇ ਤਾਂ ਛੋਟੇ ਬੱਚਿਆਂ ਦੀ ਸੁਰੱਖਿਆ ਵੀ ਖਤਰੇ ਵਿੱਚ ਪੈ ਸਕਦੀ ਹੈ। ਪਿੰਡ ਵਾਸੀਆਂ ਨੇ ਇਹ ਵੀ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਵਾਰਾ ਕੁੱਤਿਆਂ ਨਾਲ ਜੁੜੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਪਰ ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ।
ਉਨ੍ਹਾਂ ਨੇ ਮਾਣਯੋਗ ਉੱਚ ਅਦਾਲਤ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਦੇ ਬਾਵਜੂਦ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ। ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਯੋਗ ਆਰਥਿਕ ਸਹਾਇਤਾ ਦਿੱਤੀ ਜਾਵੇ, ਕਿਉਂਕਿ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਹੁਣ ਇਸ ਦੁਨੀਆ ਵਿੱਚ ਨਹੀਂ ਰਿਹਾ। ਨਾਲ ਹੀ, ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਤੁਰੰਤ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ।
A Laborer Was Killed In An Attack By Stray Dogs Near Kapure Village In Moga An Atmosphere Of Terror Prevails In The Area
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)