ਸੋਹਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਉਸ ਵੇਲੇ ਤਣਾਅਪੂਰਨ ਸਥਿਤੀ ਬਣ ਗਈ ਜਦੋਂ ਸਵਾਗਤੀ ਸਮਾਗਮ ਦੌਰਾਨ ਇੱਕ ਅਣਪਛਾਤੇ ਵਿਅਕਤੀ ਵੱਲੋਂ ਹੰਗਾਮਾ ਕਰਦੇ ਹੋਏ ਨਿਹੰਗ ਬਾਬਾ ਜਸਦੀਪ ਸਿੰਘ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ’ਤੇ ਮੌਜੂਦ ਨਿਹੰਗ ਸਿੰਘਾਂ ਅਤੇ ਸੇਵਾਦਾਰਾਂ ਨੇ ਤੁਰੰਤ ਸਖ਼ਤੀ ਦਿਖਾਉਂਦੇ ਹੋਏ ਉਸ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਜਾਣਕਾਰੀ ਅਨੁਸਾਰ ਉੱਤਰਾਖੰਡ ਦੇ ਕਰਨਪ੍ਰਯਾਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਿਹੰਗ ਸਿੰਘਾਂ ਨੂੰ ਹਾਲ ਹੀ ਵਿੱਚ ਅਦਾਲਤ ਵੱਲੋਂ ਜ਼ਮਾਨਤ ਮਿਲੀ ਸੀ। ਪੰਜਾਬ ਵਾਪਸੀ ਉਪਰੰਤ ਉਨ੍ਹਾਂ ਦੇ ਸਨਮਾਨ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਲ ਹੋਈ।
ਸਮਾਗਮ ਦੌਰਾਨ ਜਦੋਂ ਸਿਰੋਪਾਓ ਭੇਟ ਕੀਤੇ ਜਾ ਰਹੇ ਸਨ ਅਤੇ ਜੈਕਾਰੇ ਗੂੰਜ ਰਹੇ ਸਨ, ਉਸ ਵੇਲੇ ਭੀੜ ਵਿੱਚੋਂ ਇੱਕ ਵਿਅਕਤੀ ਅਚਾਨਕ ਅੱਗੇ ਵਧਿਆ ਅਤੇ ਨਿਹੰਗ ਬਾਬਾ ਜਸਦੀਪ ਸਿੰਘ ਨਾਲ ਧੱਕਾਮੁੱਕੀ ਅਤੇ ਹੱਥੋਪਾਈ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਕੁਝ ਸਮੇਂ ਲਈ ਗੁਰਦੁਆਰਾ ਕੰਪਲੈਕਸ ਵਿੱਚ ਹਫੜਾ-ਦਫੜੀ ਵਾਲੀ ਸਥਿਤੀ ਬਣ ਗਈ। ਪਰ ਮੌਕੇ ’ਤੇ ਮੌਜੂਦ ਨਿਹੰਗ ਸਿੰਘਾਂ ਅਤੇ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਹਮਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਸਥਿਤੀ ਨੂੰ ਹੋਰ ਵਿਗੜਨ ਤੋਂ ਬਚਾ ਲਿਆ। ਇਸ ਘਟਨਾ ਤੋਂ ਬਾਅਦ ਸਮਾਗਮ ਨੂੰ ਸੁਰੱਖਿਆ ਹੇਠ ਜਾਰੀ ਰੱਖਿਆ ਗਿਆ।
Ruckus During Function At Gurdwara Singh Shaheedan In Sohana Attempt To Attack Nihang Baba Foiled
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)