ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੋਧ ਕਾਨੂੰਨ ‘ਤੇ ਸੁਣਵਾਈ ਸ਼ੁਰੂ: ਪੰਜ ਸਿੰਘ ਸਾਹਿਬਾਨ ਦੀ ਅਰਦਾਸ ਉਪਰੰਤ ਕਾਰਵਾਈ ਆਰੰਭ

29/06/2026 | Public Times Bureau | Panjab

ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ-2026' ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਹਿਮ ਧਾਰਮਿਕ ਕਾਰਵਾਈ ਸ਼ੁਰੂ ਹੋ ਗਈ। ਵਿਚਾਰ-ਵਟਾਂਦਰੇ ਦੀ ਸ਼ੁਰੂਆਤ ਤੋਂ ਪਹਿਲਾਂ ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਕੀਤੀ। ਅਰਦਾਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਹਾਜ਼ਰ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਦੇ 'ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਵਿਧਾਇਕ ਅਤੇ ਵਿਧਾਨ ਸਭਾ ਦੇ ਸਪੀਕਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਪੁੱਜੇ। ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਪੰਜ ਵਾਹਨਾਂ ਦੇ ਕਾਫ਼ਲੇ ਰਾਹੀਂ ਅੰਮ੍ਰਿਤਸਰ ਪਹੁੰਚੇ ਅਤੇ "ਸਤਿਨਾਮ ਵਾਹਿਗੁਰੂ" ਦਾ ਜਾਪ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਕਾਂਗਰਸ ਵਿਧਾਇਕ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਗੈਰ-ਸਿੱਖ ਵਿਧਾਇਕਾਂ ਵੱਲੋਂ ਆਪਣਾ ਲਿਖਤੀ ਸਪੱਸ਼ਟੀਕਰਨ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਜਾ ਚੁੱਕਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਸੁਖਪਾਲ ਸਿੰਘ ਖਹਿਰਾ ਆਪਣੇ ਨਾਲ ਲਿਖਤੀ ਸਪੱਸ਼ਟੀਕਰਨ ਵੀ ਲੈ ਕੇ ਆਏ, ਜਦਕਿ ਮਨਪ੍ਰੀਤ ਸਿੰਘ ਇਯਾਲੀ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ੀ ਭਰੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਸਕੱਤਰੇਤ ਵਿਖੇ ਪਹੁੰਚ ਚੁੱਕੇ ਹਨ। ਹੁਣ ਪੰਜ ਸਿੰਘ ਸਾਹਿਬਾਨ ਵੱਲੋਂ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ-2026' ਸਬੰਧੀ ਵੱਖ-ਵੱਖ ਪੱਖਾਂ ਦੀ ਰਾਏ ਸੁਣਨ ਅਤੇ ਅਗਲੀ ਕਾਰਵਾਈ ਕਰਨ ਦੀ ਪ੍ਰਕਿਰਿਆ ਜਾਰੀ ਹੈ।

Hearing On Amendment Act Begins At Sri Akal Takht Sahib Proceedings Begin After Prayers Of Five Singh Sahibs


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App