ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਲਸ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਦਾਖਲ ਕਰਨ ਤੋਂ ਪਹਿਲਾਂ ਹੀ ਮ੍ਰਿਤਕ ਐਲਾਨ ਦਿੱਤਾ। ਮਾਮਲੇ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਅੰਗਰੇਜ ਸਿੰਘ ਪੁੱਤਰ ਜਰਮੇਜ ਸਿੰਘ ਵਾਸੀ ਕਲਸ ਨੇ ਦੱਸਿਆ ਕਿ ਉਸ ਦਾ ਭਤੀਜਾ ਗੁਰਿੰਦਰ ਸਿੰਘ ਉਰਫ਼ ਜੁਗਨੂੰ ਪੁੱਤਰ ਜੋਗਿੰਦਰ ਸਿੰਘ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ। ਇਸ ਦੌਰਾਨ ਇੱਕ ਟਰੈਕਟਰ-ਟਰਾਲਾ ਕਥਿਤ ਤੌਰ 'ਤੇ ਗਲਤ ਪਾਸੇ ਤੋਂ ਆ ਗਿਆ ਅਤੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਗੁਰਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਦਕਿ ਉਸ ਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀ ਨੂੰ ਇਲਾਜ ਲਈ ਅੰਮ੍ਰਿਤਸਰ ਲਿਜਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚ ਸਕੀ। ਸ਼ਿਕਾਇਤ ਅਨੁਸਾਰ ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜਪਾਲ ਸਿੰਘ ਨੇ ਦੱਸਿਆ ਕਿ ਫ਼ਰਾਰ ਟਰੈਕਟਰ ਚਾਲਕ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
A Tractor Coming From The Wrong Direction Crushed A Motorcyclist He Died Before Receiving Treatment
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)