ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਹੁਕਮਾਂ ਤਹਿਤ ੧ ਜੁਲਾਈ ਤੋਂ ਜ਼ਿਲ੍ਹਾ ਪਟਿਆਲਾ ਸਮੇਤ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਦਾ ਕੰਮਕਾਜ ਮੁੜ ਪੁਰਾਣੇ ਨਿਯਮਤ ਸਮੇਂ ਅਨੁਸਾਰ ਚੱਲੇਗਾ। ਹੁਣ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਗਰਮੀ ਦੀ ਲਹਿਰ (ਹੀਟ ਵੇਵ) ਦੇ ਮੱਦੇਨਜ਼ਰ ਲੋਕਾਂ ਅਤੇ ਕਰਮਚਾਰੀਆਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦਾ ਸਮਾਂ ਅਸਥਾਈ ਤੌਰ ’ਤੇ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਦਫ਼ਤਰਾਂ ਦੇ ਆਮ ਕੰਮਕਾਜੀ ਸਮੇਂ ਦੀ ਬਹਾਲੀ ਹੋਣ ਮਗਰੋਂ ਸੇਵਾ ਕੇਂਦਰਾਂ ਦਾ ਸਮਾਂ ਵੀ ਮੁੜ ਪੁਰਾਣੇ ਅਨੁਸਾਰ ਕਰ ਦਿੱਤਾ ਗਿਆ ਹੈ। ਇਹ ਨਵਾਂ ਸਮਾਂ 1 ਜੁਲਾਈ 2026 ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਡਿਪਟੀ ਕਮਿਸ਼ਨਰ ਨੇ ਸਾਰੇ ਸੇਵਾ ਕੇਂਦਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਨਵੇਂ ਸਮੇਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਆਮ ਲੋਕਾਂ ਦੀ ਸਹੂਲਤ ਲਈ ਨਵੇਂ ਸਮੇਂ ਸਬੰਧੀ ਜਾਣਕਾਰੀ ਸੂਚਨਾ ਬੋਰਡਾਂ ਅਤੇ ਹੋਰ ਮਾਧਿਅਮਾਂ ਰਾਹੀਂ ਵਿਆਪਕ ਤੌਰ ’ਤੇ ਦਰਸਾਈ ਜਾਵੇ। ਇਸ ਫੈਸਲੇ ਨਾਲ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਮੁੜ ਪੂਰਾ ਦਿਨ ਉਪਲਬਧ ਰਹਿਣ ਦੀ ਸਹੂਲਤ ਮਿਲੇਗੀ, ਜਿਸ ਨਾਲ ਕੰਮਕਾਜ ਹੋਰ ਸੁਚਾਰੂ ਹੋਣ ਦੀ ਉਮੀਦ ਹੈ।
Service Center Timings Have Changed Again Now Services Will Be Available From 9 Am To 5 Pm From July 1st
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)