ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗ੍ਰੰਟੀ – ਵਿਧਾਇਕ ਮਾਲੇਰਕੋਟਲਾ

01/07/2026 | | Panjab

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਅੱਜ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਦਾ ਰਾਜ ਪੱਧਰੀ ਆਗਾਜ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦਾ ਵਰਚੂਅਲ ਲਾਈਵ ਪ੍ਰੋਗਰਾਮ ਸਥਾਨਕ ਸਾਗਰ ਮੈਰਿਜ ਪੈਲੇਸ ਵਿਖੇ ਕਰਵਾਇਆ ਗਿਆ, ਜਿਸ ਵਿੱਚ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਕੇਮਟੀ ਮਾਲੇਰਕੋਟਲਾ ਸਾਕਬ ਅਲੀ ਰਾਜਾ ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ, ਏ.ਕੇ.ਵਾਈ. ਮੁਨਿਸ ਰਹਿਮਾਨ, ਸਰਪੰਚ, ਪੰਚ, ਕੌਂਸਲਰ, ਪਾਰਟੀ ਵਰਕਰਾਂ, ਮਹਿਲਾਵਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਪਤਵੰਤਿਆਂ ਨੇ ਹਾਜ਼ਰੀ ਭਰੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਲੋਕ-ਪੱਖੀ ਸੋਚ ਸਦਕਾ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਇਤਿਹਾਸਕ ਯੋਜਨਾਵਾਂ ਲਗਾਤਾਰ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ, ਉਨ੍ਹਾਂ ਦੇ ਸਨਮਾਨ ਵਿੱਚ ਵਾਧਾ ਕਰਨ ਅਤੇ ਨਾਰੀ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦੇਣ ਵਾਲੀ ਇੱਕ ਕ੍ਰਾਂਤੀਕਾਰੀ ਪਹਿਲ ਹੈ। ਇਹ ਯੋਜਨਾ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਦੇ ਨਾਲ-ਨਾਲ ਪਰਿਵਾਰ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਮਹਿਲਾਵਾਂ ਨੂੰ ਸਮਾਜਿਕ ਸੁਰੱਖਿਆ ਦੇ ਨਾਲ-ਨਾਲ ਆਰਥਿਕ ਖੁਦਮੁਖਤਿਆਰੀ ਪ੍ਰਦਾਨ ਕਰਨਾ ਹੈ। ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਪੰਜਾਬ ਦੀਆਂ ਲਗਭਗ 97 ਫ਼ੀਸਦੀ ਮਹਿਲਾਵਾਂ ਨੂੰ ਆਪਣੇ ਦਾਇਰੇ ਵਿੱਚ ਲਿਆਉਂਦੀ ਹੈ, ਜੋ ਦੇਸ਼ ਦੀਆਂ ਸਭ ਤੋਂ ਵਿਆਪਕ ਮਹਿਲਾ ਸਮਾਜਿਕ ਸੁਰੱਖਿਆ ਯੋਜਨਾਵਾਂ ਵਿੱਚੋਂ ਇੱਕ ਹੈ।

ਵਿਧਾਇਕ ਨੇ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਇਸ ਯੋਜਨਾ ਤਹਿਤ ਹੁਣ ਤੱਕ 1,18,936 ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 26,034 ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਅੰਕੜੇ ਜ਼ਿਲ੍ਹੇ ਦੀਆਂ ਮਹਿਲਾਵਾਂ ਵਿੱਚ ਯੋਜਨਾ ਪ੍ਰਤੀ ਭਰੋਸੇ ਅਤੇ ਉਤਸ਼ਾਹ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਯੋਜਨਾ ਅਧੀਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ ਲਾਭ ਦਿੱਤਾ ਜਾਵੇਗਾ, ਜਦਕਿ ਆਮਦਨ ਕਰ ਭਰਨ ਵਾਲੀਆਂ, ਮੌਜੂਦਾ ਅਤੇ ਸਾਬਕਾ ਵਿਧਾਇਕਾਂ, ਸੰਸਦ ਮੈਂਬਰਾਂ, ਮੰਤਰੀਆਂ ਅਤੇ ਪੈਨਸ਼ਨਯੋਗ ਸਰਕਾਰੀ ਨੌਕਰੀ ਕਰ ਰਹੀਆਂ ਮਹਿਲਾਵਾਂ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ। ਸਾਰੀ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ, ਜਿਸ ਨਾਲ ਪੂਰੀ ਪਾਰਦਰਸ਼ਤਾ ਯਕੀਨੀ ਬਣੇਗੀ ਅਤੇ ਕਿਸੇ ਵੀ ਤਰ੍ਹਾਂ ਦੇ ਵਿਚੋਲੇ ਦੀ ਕੋਈ ਭੂਮਿਕਾ ਨਹੀਂ ਹੋਵੇਗੀ। ਸਮਾਗਮ ਦੌਰਾਨ ਮੁੱਖ ਮੰਤਰੀ ਦੇ ਵਰਚੂਅਲ ਸੰਬੋਧਨ ਨੂੰ ਹਾਜ਼ਰ ਲੋਕਾਂ ਵੱਲੋਂ ਬੜੇ ਉਤਸ਼ਾਹ ਨਾਲ ਸੁਣਿਆ ਗਿਆ ਅਤੇ ਇਸ ਲੋਕ-ਭਲਾਈ ਯੋਜਨਾ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਕੇਮਟੀ ਮਾਲੇਰਕੋਟਲਾ ਸਾਕਬ ਅਲੀ ਰਾਜਾ , ਚੇਅਰਮੈਨ ਮਾਰਕਿਟ ਕਮੇਟੀ ਮਾਲੇਰਕੋਟਲਾ ਜਾਫਰ ਅਲੀ, ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ, ਪ੍ਰਧਾਨ ਨਗਰ ਕੌਂਸਲ ਮਾਲੇਰਕੋਟਲਾ ਅਖਤਰੀ ਖਾਤੂਨ, ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਕੁਲਦੀਪ ਕੌਰ ਹਥਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਹਰੀਪਾਲ ਸਿੰਘ, ਪ੍ਰਧਾਨ ਟਰੱਕ ਯੂਨੀਅਨ ਮਾਲੇਰਕੋਟਲਾ ਨਰਿੰਦਰ ਸਿੰਘ, ਵਿਧਾਇਕ ਦੇ ਪੀ.ਏ ਗੁਰਮੁੱਖ ਸਿੰਘ, ਹਲਕਾ ਕੁਆਰਡੀਨੇਟਰ ਨਸ਼ਾ ਛੁੜਾਊ ਕਮੇਟੀ ਸਿੰਗਾਰਾ ਸਿੰਘ, ਸ਼ਕੂਰ ਕਿਲਾ, ਬਲਾਕ ਸ਼ੋਸਲ ਮੀਡੀਆ ਇੰਚਾਰਜ ਯਾਸਰ ਅਰਫਾਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕੇ ਦੀਆਂ ਮਹਿਲਾਵਾਂ ਮੌਜੂਦ ਸਨ।

The Mann Government Has Fulfilled Its Last Guarantee With The Mother daughter Respect Scheme Mla Malerkotla


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App