ਪੰਜਾਬ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਕਾਂਗਰਸ ਹਾਈਕਮਾਂਡ ਨੇ ਡਾ. ਇਮੈਨੁਅਲ ਨਾਹਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿਭਾਗ ਦਾ ਨਵਾਂ ਸੂਬਾ ਚੇਅਰਮੈਨ ਨਿਯੁਕਤ ਕੀਤਾ ਹੈ।ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇ. ਵੀ. ਵੈਣੂਗੋਪਾਲ (ਐਮ.ਪੀ.) ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਨੋਟਿਸ ਅਨੁਸਾਰ, ਮਾਨਯੋਗ ਕਾਂਗਰਸ ਪ੍ਰਧਾਨ ਨੇ ਡਾ. ਇਮੈਨੁਅਲ ਨਾਹਰ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ। ਰਾਜਨੀਤਿਕ ਮਾਹਰਾਂ ਦਾ ਮੰਨਣਾ ਹੈ ਕਿ ਡਾ. ਨਾਹਰ ਦੀ ਇਸ ਅਹਿਮ ਅਹੁਦੇ 'ਤੇ ਨਿਯੁਕਤੀ ਨਾਲ ਪੰਜਾਬ 'ਚ ਘੱਟ ਗਿਣਤੀ ਭਾਈਚਾਰੇ ਅੰਦਰ ਕਾਂਗਰਸ ਪਾਰਟੀ ਦਾ ਅਧਾਰ ਹੋਰ ਮਜ਼ਬੂਤ ਹੋਵੇਗਾ।
Punjab Congress Hands Over The Charge Of The Minorities Department To Dr Emmanuel Nahar
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)