ਮਾਨਸਾ ਵਿੱਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਜਾਨ ਲੈਣ ਤੋਂ ਬਾਅਦ ਮਾਂ ਸੰਦੀਪ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਨੇ ਪੂਰੇ ਇਲਾਕੇ ਨੂੰ ਸਦਮੇ ਵਿੱਚ ਪਾ ਦਿੱਤਾ ਹੈ। ਮੁੱਢਲੀ ਜਾਂਚ ਵਿੱਚ ਇਸ ਘਟਨਾ ਦਾ ਮੁੱਖ ਕਾਰਨ ਆਰਥਿਕ ਮੰਦਹਾਲੀ ਸਾਹਮਣੇ ਆਇਆ ਹੈ। ਸ਼ੁੱਕਰਵਾਰ ਨੂੰ ਚਾਰਾਂ ਦਾ ਅੰਤਿਮ ਸੰਸਕਾਰ ਮਾਨਸਾ ਦੇ ਰਾਮਬਾਗ ਸ਼ਮਸ਼ਾਨਘਾਟ ਵਿੱਚ ਸਮਾਜਸੇਵੀਆਂ ਦੀ ਮਦਦ ਨਾਲ ਕੀਤਾ ਗਿਆ। ਪਰਿਵਾਰਕ ਜਾਣਕਾਰੀ ਮੁਤਾਬਕ ਸੰਦੀਪ ਕੌਰ ਦੇ ਪਤੀ ਦੀ ਕੁਝ ਸਮਾਂ ਪਹਿਲਾਂ ਬਿਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪਰਿਵਾਰ ਦੀ ਸਾਰੀ ਜ਼ਿੰਮੇਵਾਰੀ ਉਸ ਦੇ ਸਿਰ ਆ ਗਈ। ਉਹ ਮਜ਼ਦੂਰੀ ਕਰਕੇ ਘਰ ਚਲਾਉਂਦੀ ਸੀ, ਪਰ ਘੱਟ ਆਮਦਨ ਅਤੇ ਵਧਦੇ ਖ਼ਰਚਾਂ ਕਾਰਨ ਹਾਲਾਤ ਬਹੁਤ ਮੁਸ਼ਕਲ ਬਣ ਗਏ ਸਨ।
ਮ੍ਰਿਤਕਾ ਦੀ ਮਾਂ ਮੂਰਤੀ ਨੇ ਦੱਸਿਆ ਕਿ ਮਹੀਨੇ ਦਾ ਕਿਰਾਇਆ, ਬੱਚਿਆਂ ਦੀ ਪੜ੍ਹਾਈ ਅਤੇ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨਾ ਉਸ ਲਈ ਲਗਾਤਾਰ ਸੰਘਰਸ਼ ਬਣਿਆ ਹੋਇਆ ਸੀ। ਆਰਥਿਕ ਤੰਗੀ ਅਤੇ ਭਵਿੱਖ ਦੀ ਚਿੰਤਾ ਉਸ ਨੂੰ ਹਮੇਸ਼ਾ ਘੇਰੀ ਰਹਿੰਦੀ ਸੀ। ਕਈ ਵਾਰ ਘਰ ਵਿੱਚ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨਾ ਵੀ ਔਖਾ ਹੋ ਜਾਂਦਾ ਸੀ। ਪਰਿਵਾਰ ਦੀ ਨਾਜ਼ੁਕ ਆਰਥਿਕ ਹਾਲਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਦਾ ਹੈ ਕਿ ਚਾਰਾਂ ਦੇ ਅੰਤਿਮ ਸੰਸਕਾਰ ਲਈ ਵੀ ਪਰਿਵਾਰ ਕੋਲ ਪ੍ਰਬੰਧ ਨਹੀਂ ਸਨ। ਬਾਅਦ ਵਿੱਚ ਸਥਾਨਕ ਸਮਾਜਸੇਵੀਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਰਾਮਬਾਗ ਸ਼ਮਸ਼ਾਨਘਾਟ ਵਿੱਚ ਸਾਰੇ ਅੰਤਿਮ ਸੰਸਕਾਰ ਕੀਤੇ ਗਏ।
ਮੌਕੇ 'ਤੇ ਮੌਜੂਦ ਸਮਾਜਸੇਵੀਆਂ ਅਤੇ ਕੁਝ ਸਿਆਸੀ ਆਗੂਆਂ ਨੇ ਪ੍ਰਸ਼ਾਸਨ ਦੀ ਭੂਮਿਕਾ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਮਦਦ ਪਹੁੰਚੇ ਤਾਂ ਅਜਿਹੀਆਂ ਦਰਦਨਾਕ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ। ਥਾਣਾ ਸਿਟੀ-2 ਦੇ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਆਰਥਿਕ ਤੰਗੀ ਨੂੰ ਹੀ ਮੁੱਖ ਕਾਰਨ ਮੰਨਿਆ ਗਿਆ ਹੈ। ਮ੍ਰਿਤਕਾ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 194 ਬੀਐੱਨਐੱਸ ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਪੋਸਟਮਾਰਟਮ ਮਗਰੋਂ ਚਾਰਾਂ ਦੇ ਸ਼ਵ ਵਾਰਸਾਂ ਨੂੰ ਸੌਂਪ ਦਿੱਤੇ ਗਏ ਹਨ।
Mansa Tragedy Financial Hardship Claims The Lives Of A Mother And Her Three Children The Entire Family Laid To Rest Together
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)