ਸਲੋਵਾਕੀਆ ਤੋਂ ਵਤਨ ਪਰਤੀ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

04/07/2026 | Public Times Bureau | Panjab

ਸਲੋਵਾਕੀਆ ਵਿੱਚ ਡੁੱਬਣ ਕਾਰਨ ਜਾਨ ਗੁਆ ਬੈਠੇ ਅਜਨਾਲਾ ਦੇ ਪਿੰਡ ਵੰਜਾਵਲਾ ਦੇ ਨੌਜਵਾਨ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਆਖ਼ਿਰਕਾਰ ਉਸ ਦੇ ਜੱਦੀ ਪਿੰਡ ਪਹੁੰਚ ਗਈ। ਮ੍ਰਿਤਕ ਦੇਹ ਦੇ ਪਿੰਡ ਪਹੁੰਚਦੇ ਹੀ ਸੋਗ ਦੀ ਲਹਿਰ ਦੌੜ ਗਈ ਅਤੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ, ਰਿਸ਼ਤੇਦਾਰ ਅਤੇ ਜਾਣ-ਪਛਾਣ ਵਾਲੇ ਇਕੱਠੇ ਹੋਏ। ਨਮ ਅੱਖਾਂ ਨਾਲ ਹਰ ਕਿਸੇ ਨੇ ਗੁਰਸੇਵਕ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ, ਜਦਕਿ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਗੁਰਸੇਵਕ ਸਿੰਘ ਕਰੀਬ ਅੱਠ ਮਹੀਨੇ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਵਰਕ ਪਰਮਿਟ 'ਤੇ ਸਲੋਵਾਕੀਆ ਗਿਆ ਸੀ। ਉੱਥੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ, ਜਿਸ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਛਾ ਗਿਆ। ਹਾਦਸੇ ਤੋਂ ਬਾਅਦ ਪਰਿਵਾਰ ਨੇ ਭਾਰਤ ਸਰਕਾਰ ਅਤੇ ਜਨ ਪ੍ਰਤੀਨਿਧੀਆਂ ਕੋਲ ਮ੍ਰਿਤਕ ਦੇਹ ਨੂੰ ਵਤਨ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਸੀ।

ਇਸ ਮਾਮਲੇ ਵਿੱਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਬੰਧਤ ਮੰਤਰਾਲਿਆਂ ਅਤੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ। ਉਨ੍ਹਾਂ ਦੇ ਯਤਨਾਂ ਸਦਕਾ ਲੋੜੀਂਦੀਆਂ ਸਰਕਾਰੀ ਕਾਰਵਾਈਆਂ ਸਮੇਂ ਸਿਰ ਪੂਰੀਆਂ ਹੋਈਆਂ, ਜਿਸ ਤੋਂ ਬਾਅਦ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਗਈ ਅਤੇ ਅੱਜ ਉਸ ਦਾ ਜੱਦੀ ਪਿੰਡ ਵਿੱਚ ਪੂਰੇ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੁਖਦਾਈ ਮੌਕੇ 'ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸੇ ਨੌਜਵਾਨ ਪੁੱਤਰ ਦਾ ਇਸ ਤਰ੍ਹਾਂ ਅਚਾਨਕ ਵਿਛੋੜਾ ਸਿਰਫ਼ ਇੱਕ ਪਰਿਵਾਰ ਲਈ ਹੀ ਨਹੀਂ, ਸਗੋਂ ਪੂਰੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਆਪਣੇ ਪਿੰਡ ਪਹੁੰਚੀ ਤਾਂ ਹਰ ਅੱਖ ਨਮ ਸੀ ਅਤੇ ਪੂਰਾ ਇਲਾਕਾ ਗਮਗੀਨ ਮਾਹੌਲ ਵਿੱਚ ਡੁੱਬਿਆ ਹੋਇਆ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਚੰਗੇ ਭਵਿੱਖ ਅਤੇ ਰੁਜ਼ਗਾਰ ਦੀ ਆਸ ਨਾਲ ਵਿਦੇਸ਼ਾਂ ਦਾ ਰੁਖ ਕਰਦੇ ਹਨ, ਪਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਪੂਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਔਖੇ ਸਮੇਂ ਵਿੱਚ ਸਰਕਾਰਾਂ, ਪ੍ਰਸ਼ਾਸਨ ਅਤੇ ਜਨ ਪ੍ਰਤੀਨਿਧੀਆਂ ਦਾ ਫ਼ਰਜ਼ ਬਣਦਾ ਹੈ ਕਿ ਉਹ ਦੁਖੀ ਪਰਿਵਾਰਾਂ ਦੇ ਨਾਲ ਖੜ੍ਹਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ। ਸੰਸਦ ਮੈਂਬਰ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਗੁਰਸੇਵਕ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਦੇਣ। ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਭਵਿੱਖ ਵਿੱਚ ਵੀ ਜੇਕਰ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਲੋੜ ਪਈ ਤਾਂ ਉਹ ਹਰ ਸੰਭਵ ਸਹਿਯੋਗ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।

Gursevak Singh s Mortal Remains Brought Back Home From Slovakia Final Farewell Bid With Teary Eyes


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App