ਮੌਨਸੂਨ ਹੋਵੇਗਾ ਹੋਰ ਸਰਗਰਮ, ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ

05/07/2026 | Public Times Bureau | Panjab

ਭਾਰਤ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਦੇ ਹੋਰ ਸਰਗਰਮ ਹੋਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਅਨੁਸਾਰ ਦੱਖਣ-ਪੱਛਮੀ ਮੌਨਸੂਨ ਅਗਲੇ ਚਾਰ ਦਿਨਾਂ ਵਿੱਚ ਉੱਤਰੀ ਅਰਬ ਸਾਗਰ, ਗੁਜਰਾਤ, ਹਰਿਆਣਾ, ਪੰਜਾਬ ਦੇ ਬਾਕੀ ਹਿੱਸਿਆਂ ਅਤੇ ਰਾਜਸਥਾਨ ਦੇ ਹੋਰ ਇਲਾਕਿਆਂ ਤੱਕ ਅੱਗੇ ਵਧੇਗਾ। ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਬੰਗਾਲ ਦੀ ਖਾੜੀ ਉੱਪਰ ਬਣੇ ਘੱਟ ਦਬਾਅ ਦੇ ਖੇਤਰ ਦੇ ਪ੍ਰਭਾਵ ਕਾਰਨ ਅਗਲੇ ਚਾਰ ਤੋਂ ਪੰਜ ਦਿਨ ਦੇਸ਼ ਦੇ ਮੱਧ ਹਿੱਸਿਆਂ ਵਿੱਚ ਮੌਨਸੂਨ ਸਰਗਰਮ ਰਹੇਗਾ। ਇਸ ਕਾਰਨ ਕਈ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ 4 ਤੋਂ 7 ਜੁਲਾਈ ਤੱਕ ਕੋਂਕਣ ਅਤੇ ਗੁਜਰਾਤ ਖੇਤਰ, 4 ਤੋਂ 6 ਜੁਲਾਈ ਤੱਕ ਮੱਧ ਮਹਾਰਾਸ਼ਟਰ, 4 ਅਤੇ 5 ਜੁਲਾਈ ਨੂੰ ਸੌਰਾਸ਼ਟਰ, ਉੜੀਸਾ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।

ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਲਈ ਵੀ ਮੌਸਮ ਵਿਭਾਗ ਨੇ ਗਰਜ-ਚਮਕ ਨਾਲ ਦਰਮਿਆਨੇ ਤੋਂ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦੱਖਣ-ਪੂਰਬੀ, ਪੂਰਬੀ, ਸ਼ਾਹਦਰਾ, ਮੱਧ, ਉੱਤਰ-ਪੂਰਬੀ, ਦੱਖਣੀ, ਨਵੀਂ ਦਿੱਲੀ, ਦੱਖਣ-ਪੱਛਮੀ, ਪੱਛਮੀ, ਉੱਤਰ-ਪੱਛਮੀ ਅਤੇ ਉੱਤਰੀ ਦਿੱਲੀ ਦੇ ਕਈ ਇਲਾਕਿਆਂ ਵਿੱਚ 5 ਤੋਂ 20 ਮਿਲੀਮੀਟਰ ਪ੍ਰਤੀ ਘੰਟਾ ਤੱਕ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਹਨੇਰੀ, ਗਰਜ-ਚਮਕ, ਬਿਜਲੀ ਕੜਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਨ੍ਹਾਂ ਦੀ ਰਫ਼ਤਾਰ ਕੁਝ ਥਾਵਾਂ 'ਤੇ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ 6 ਤੋਂ 8 ਜੁਲਾਈ ਦਰਮਿਆਨ ਇਨ੍ਹਾਂ ਰਾਜਾਂ ਵਿੱਚ ਬਾਰਿਸ਼ ਦਾ ਦਾਇਰਾ ਹੋਰ ਵਧਣ ਦੀ ਉਮੀਦ ਹੈ। ਇਸ ਦੌਰਾਨ ਗਰਜ-ਚਮਕ, ਬਿਜਲੀ ਕੜਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਉੱਤਰ-ਪੱਛਮੀ ਭਾਰਤ ਲਈ ਜਾਰੀ ਅਨੁਮਾਨ ਅਨੁਸਾਰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੁਝ ਹਿੱਸਿਆਂ ਵਿੱਚ 5 ਜੁਲਾਈ ਅਤੇ ਫਿਰ 10 ਜੁਲਾਈ ਨੂੰ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਵਿੱਚ 5 ਜੁਲਾਈ ਅਤੇ 9 ਤੋਂ 10 ਜੁਲਾਈ ਦੌਰਾਨ, ਪੱਛਮੀ ਉੱਤਰ ਪ੍ਰਦੇਸ਼ ਵਿੱਚ 5 ਤੋਂ 7 ਜੁਲਾਈ, ਪੂਰਬੀ ਉੱਤਰ ਪ੍ਰਦੇਸ਼ ਵਿੱਚ 5 ਅਤੇ 6 ਜੁਲਾਈ, ਪੱਛਮੀ ਰਾਜਸਥਾਨ ਵਿੱਚ 5 ਤੋਂ 10 ਜੁਲਾਈ ਅਤੇ ਪੂਰਬੀ ਰਾਜਸਥਾਨ ਵਿੱਚ 10 ਜੁਲਾਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਅੱਜ ਤੋਂ 10 ਜੁਲਾਈ ਤੱਕ ਕਈ ਥਾਵਾਂ 'ਤੇ ਵਿਆਪਕ ਮੀਂਹ ਪੈਣ ਦਾ ਅਨੁਮਾਨ ਹੈ। ਉੱਥੇ ਹੀ 6 ਤੋਂ 9 ਜੁਲਾਈ ਦਰਮਿਆਨ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕਈ ਇਲਾਕਿਆਂ ਵਿੱਚ ਵੀ ਵਿਆਪਕ ਵਰਖਾ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖ਼ਰਾਬ ਮੌਸਮ ਦੌਰਾਨ ਗੈਰ-ਜ਼ਰੂਰੀ ਯਾਤਰਾ ਤੋਂ ਬਚਣ, ਬਿਜਲੀ ਕੜਕਣ ਸਮੇਂ ਖੁੱਲ੍ਹੀਆਂ ਥਾਵਾਂ 'ਤੇ ਨਾ ਜਾਣ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ।

Monsoon To Intensify Warning Issued For Rain And Strong Winds In North India Including Punjab


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App