ਜੀਰਾ ਬੱਸ ਅੱਡੇ 'ਤੇ ਸੋਮਵਾਰ ਸਵੇਰੇ ਇੱਕ ਅਵਾਰਾ ਕੁੱਤੇ ਦੇ ਅਚਾਨਕ ਹਮਲੇ ਕਾਰਨ ਹਫੜਾ-ਦਫੜੀ ਮਚ ਗਈ। ਸਵੇਰੇ ਕਰੀਬ ਸੱਤ ਵਜੇ ਵਾਪਰੀ ਇਸ ਘਟਨਾ ਦੌਰਾਨ ਕੁੱਤੇ ਨੇ ਇੱਕ ਬਜ਼ੁਰਗ ਨੂੰ ਬੁਰੀ ਤਰ੍ਹਾਂ ਨੋਚ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ, ਜਦਕਿ ਪੰਜ ਤੋਂ ਛੇ ਹੋਰ ਲੋਕਾਂ ਨੂੰ ਵੀ ਕੱਟ ਲਿਆ। ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਹਰ ਪਾਸੇ ਭੱਜ-ਦੌੜ ਦਾ ਮਾਹੌਲ ਬਣ ਗਿਆ। ਲੋਕਾਂ ਨੇ ਮੁਸ਼ਕਲ ਨਾਲ ਜ਼ਖ਼ਮੀਆਂ ਨੂੰ ਕੁੱਤੇ ਦੇ ਹਮਲੇ ਤੋਂ ਬਚਾਇਆ।
ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਬਜ਼ੁਰਗ ਨੂੰ ਤੁਰੰਤ ਸਿਵਲ ਹਸਪਤਾਲ ਜੀਰਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਜਾਰੀ ਹੈ। ਕੁੱਤੇ ਦੇ ਹਮਲੇ ਦਾ ਸ਼ਿਕਾਰ ਹੋਏ ਹੋਰ ਵਿਅਕਤੀਆਂ ਨੂੰ ਵੀ ਲੋੜੀਂਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ।
ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਹੈ। ਸਥਾਨਕ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ 'ਤੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜਨਤਕ ਥਾਵਾਂ 'ਤੇ ਅਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਕਾਰਨ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਦੀ ਸੁਰੱਖਿਆ ਖ਼ਤਰੇ ਵਿੱਚ ਪੈ ਰਹੀ ਹੈ।
Stray dog attacks at zira bus stand elderly person seriously injured several others also targeted
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)