ਅਜਨਾਲਾ ਵਿੱਚ ਪੁਲਿਸ ਦੀ ਵੱਡੀ ਕਾਰਵਾਈ, ਮੁਕਾਬਲੇ ਤੋਂ ਬਾਅਦ ਦੋ ਅਪਰਾਧੀ ਕਾਬੂ; ਵੱਡੀ ਸਾਜ਼ਿਸ਼ ਨਾਕਾਮ ਹੋਣ ਦਾ ਦਾਅਵਾ

06/07/2026 | Public Times Bureau | Panjab

ਅਜਨਾਲਾ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਇੱਕ ਕਾਰਵਾਈ ਦੌਰਾਨ ਮੁਕਾਬਲੇ ਤੋਂ ਬਾਅਦ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਇੱਕ ਵੱਡੀ ਅਪਰਾਧਿਕ ਸਾਜ਼ਿਸ਼ ਨੂੰ ਨਾਕਾਮ ਬਣਾਉਣ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਮੁਤਾਬਕ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਸੀ। ਜਾਣਕਾਰੀ ਅਨੁਸਾਰ, ਪੁਲਿਸ ਨੂੰ ਇਨਪੁੱਟ ਮਿਲਿਆ ਸੀ ਕਿ ਦੋ ਹਥਿਆਰਬੰਦ ਵਿਅਕਤੀ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਨਾਲ ਘੁੰਮ ਰਹੇ ਹਨ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਪਿੰਡ ਭਾਗਾ ਤਾਰਾ ਸਿੰਘ ਨੇੜੇ ਨਹਿਰ ਵਾਲੇ ਖੇਤਰ ਵਿੱਚ ਘੇਰਾਬੰਦੀ ਕੀਤੀ। ਇਸ ਦੌਰਾਨ ਸ਼ੱਕੀਆਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਵਿੱਚ ਇੱਕ ਸ਼ੱਕੀ ਦੀ ਲੱਤ ਵਿੱਚ ਗੋਲੀ ਲੱਗੀ।

ਬਾਅਦ ਵਿੱਚ ਦੋਵਾਂ ਨੂੰ ਕਾਬੂ ਕਰ ਲਿਆ ਗਿਆ ਅਤੇ ਜ਼ਖ਼ਮੀ ਸ਼ੱਕੀ ਨੂੰ ਇਲਾਜ ਲਈ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਰਾਜ ਸਿੰਘ ਅਤੇ ਅਰਜੁਨ ਸ਼ਰਮਾ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਯੂਕੇ ਅਧਾਰਿਤ ਗੈਂਗਸਟਰ ਨਿਸ਼ਾਨ ਨਾਲ ਜੁੜੇ ਨੈੱਟਵਰਕ ਨਾਲ ਸੰਬੰਧਿਤ ਹੋ ਸਕਦੇ ਹਨ। ਪੁਲਿਸ ਨੂੰ ਸ਼ੱਕ ਹੈ ਕਿ ਇਹ ਲੋਕ ਟਾਰਗੇਟ ਕਿਲਿੰਗ ਸਮੇਤ ਹੋਰ ਵੱਡੀਆਂ ਅਪਰਾਧਿਕ ਕਾਰਵਾਈਆਂ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਸ਼ੱਕੀਆਂ ਤੋਂ ਹਥਿਆਰਾਂ ਦੀ ਸਪਲਾਈ ਲਾਈਨ, ਨੈੱਟਵਰਕ ਅਤੇ ਹੋਰ ਸਾਥੀਆਂ ਬਾਰੇ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਦਾਅਵਾ ਹੈ ਕਿ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਇੱਕ ਵੱਡੀ ਅਪਰਾਧਿਕ ਘਟਨਾ ਨੂੰ ਟਾਲ ਦਿੱਤਾ ਗਿਆ ਹੈ।

Major Police Operation In Ajnala Two Criminals Arrested After A Confrontation Claim That A Major Plot Was Foiled


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App