ਜੰਮੂ–ਕਸ਼ਮੀਰ ਰਾਸ਼ਟਰੀ ਰਾਜਮਾਰਗ ‘ਤੇ ਬਟਾਲਾ ਨੇੜੇ ਪਿੰਡ ਗਿੱਲਾਂਵਾਲੀ ਦੇ ਕੋਲ ਸੋਮਵਾਰ ਨੂੰ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੜਕ ਕਿਨਾਰੇ ਖੜ੍ਹੇ ਇੱਕ ਖਰਾਬ ਟਰੱਕ ਨੂੰ ਪਿੱਛੇ ਤੋਂ ਆ ਰਹੇ ਰੇਤ ਨਾਲ ਭਰੇ ਟਿੱਪਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਜਾਣਕਾਰੀ ਅਨੁਸਾਰ, ਟਰੱਕ ਤਕਨੀਕੀ ਖਰਾਬੀ ਕਾਰਨ ਸੜਕ ਦੇ ਕਿਨਾਰੇ ਖੜ੍ਹਾ ਸੀ ਅਤੇ ਡਰਾਈਵਰ ਸਮੇਤ ਹੋਰ ਕਰਮਚਾਰੀ ਉਸ ਦੇ ਟਾਇਰ ਬਦਲਣ ਵਿੱਚ ਲੱਗੇ ਹੋਏ ਸਨ। ਸੁਰੱਖਿਆ ਲਈ ਟਰੱਕ ਤੋਂ ਕਰੀਬ ਪੰਜਾਹ ਮੀਟਰ ਪਿੱਛੇ ਇੱਕ ਚੇਤਾਵਨੀ ਵਜੋਂ ਟਾਇਰ ਵੀ ਰੱਖਿਆ ਗਿਆ ਸੀ।
ਇਸੇ ਦੌਰਾਨ ਪਠਾਨਕੋਟ ਵੱਲੋਂ ਆ ਰਹੇ ਰੇਤ ਨਾਲ ਭਰੇ ਇੱਕ ਟਿੱਪਰ ਨੇ ਪਹਿਲਾਂ ਸੜਕ ‘ਤੇ ਰੱਖੇ ਟਾਇਰ ਨੂੰ ਪਾਰ ਕੀਤਾ ਅਤੇ ਫਿਰ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਡਰਾਈਵਰ ਕੈਬਿਨ ਵਿੱਚ ਫਸ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਸੜਕ ਸੁਰੱਖਿਆ ਬਲ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਰਾਹਤ ਕਾਰਜ ਚਲਾਉਂਦੇ ਹੋਏ ਡਰਾਈਵਰ ਨੂੰ ਬਾਹਰ ਕੱਢਿਆ। ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਟਰੱਕ ਮਾਲਕ ਨੇ ਦੱਸਿਆ ਕਿ ਸੁਰੱਖਿਆ ਦੇ ਸਾਰੇ ਲੋੜੀਂਦੇ ਕਦਮ ਚੁੱਕੇ ਗਏ ਸਨ, ਪਰ ਪਿੱਛੇ ਤੋਂ ਆਏ ਤੇਜ਼ ਰਫ਼ਤਾਰ ਟਿੱਪਰ ਕਾਰਨ ਇਹ ਹਾਦਸਾ ਵਾਪਰ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਤਫਤੀਸ਼ ਕੀਤੀ ਜਾ ਰਹੀ ਹੈ।
Horrific Accident On The Highway Near Batala Tipper Truck Rams Into A Stationary Truck Driver Critically Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)