ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਰੜਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਅਮਰੀਕਾ ਵਿੱਚ ਅਚਾਨਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 32 ਸਾਲਾਂ ਕੁਲਜੀਤ ਸਿੰਘ, ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਕੁਲਜੀਤ ਸਿੰਘ ਆਪਣੀ ਪਤਨੀ ਅਤੇ 13 ਸਾਲਾਂ ਬੇਟੇ ਸਮੇਤ ਅਮਰੀਕਾ ਵਿੱਚ ਸਥਾਈ ਤੌਰ ‘ਤੇ ਰਹਿ ਰਿਹਾ ਸੀ। ਪਰਿਵਾਰਕ ਸੂਤਰਾਂ ਮੁਤਾਬਕ ਘਟਨਾ ਵਾਲੇ ਦਿਨ ਉਹ ਆਪਣੀ ਪਤਨੀ ਨਾਲ ਕਾਰ ਵਿੱਚ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ। ਇਸ ਦੌਰਾਨ ਟ੍ਰੈਫਿਕ ਸਿਗਨਲ ‘ਤੇ ਕਾਰ ਰੋਕਣ ਸਮੇਂ ਕੁਲਜੀਤ ਸਿੰਘ ਨੂੰ ਅਚਾਨਕ ਬ੍ਰੇਨ ਹੈਮਰੇਜ ਹੋ ਗਿਆ।
ਪਰਿਵਾਰ ਵੱਲੋਂ ਤੁਰੰਤ ਉਸ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਅਚਾਨਕ ਘਟਨਾ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਲਜੀਤ ਸਿੰਘ ਦੇ ਪਿਤਾ ਸੁਰਿੰਦਰ ਸਿੰਘ ਦੀ ਤਿੰਨ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਇਸ ਖ਼ਬਰ ਦੇ ਪਿੰਡ ਪਹੁੰਚਣ ‘ਤੇ ਮਾਹੌਲ ਗ਼ਮਗੀਨ ਹੋ ਗਿਆ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
Young Man From Rara Village In Hoshiarpur Dies Suddenly In The Us Succumbs To Brain Hemorrhage
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)