ਵਿਦੇਸ਼ ਵਿੱਚ ਰੋਜ਼ੀ-ਰੋਟੀ ਕਮਾਉਣ ਗਏ ਪਿੰਡ ਗੜ੍ਹੀ ਅਜੀਤ ਸਿੰਘ ਦੇ ਨਿਵਾਸੀ ਸੁਖਵੀਰ ਰਾਮ ਸੋਨੂੰ ਧੀਰ ਪੁੱਤਰ ਰਾਮ ਲੁਭਾਇਆ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ ਹੈ। ਇਹ ਦੁਖਦਾਈ ਖ਼ਬਰ ਮਿਲਣ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵਿੱਚ ਗਹਿਰੇ ਸੋਗ ਦੀ ਲਹਿਰ ਦੌੜ ਗਈ ਹੈ।
ਪਰਿਵਾਰਿਕ ਜਾਣਕਾਰੀ ਅਨੁਸਾਰ ਸੁਖਵੀਰ ਰਾਮ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਦੀ ਆਸ ਨਾਲ ਸਰਬੀਆ ਗਿਆ ਸੀ। ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਉਸਦੀ ਅਚਾਨਕ ਮੌਤ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮ੍ਰਿਤਕ ਦੀ ਪਤਨੀ, ਬੱਚੇ, ਮਾਂ ਅਤੇ ਭੈਣਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਦੱਸਿਆ ਕਿ ਸੁਖਵੀਰ ਰਾਮ ਦੀ ਮੌਤ ਨਾਲ ਨਾ ਸਿਰਫ਼ ਪਰਿਵਾਰ ਨੂੰ, ਸਗੋਂ ਪੂਰੇ ਸਮਾਜ ਨੂੰ ਵੀ ਅਪੂਰਣੀਯ ਨੁਕਸਾਨ ਹੋਇਆ ਹੈ, ਜਿਸਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ।
ਉਸਦੇ ਅੰਤਿਮ ਸੰਸਕਾਰ ਪਿੰਡ ਗੜ੍ਹੀ ਅਜੀਤ ਸਿੰਘ ਦੇ ਸ਼ਮਸ਼ਾਨ ਘਾਟ ਵਿੱਚ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤੇ ਗਏ। ਇਸ ਮੌਕੇ ਪਿੰਡ ਵਿੱਚ ਮਾਹੌਲ ਗਮਗੀਨ ਰਿਹਾ ਅਤੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਵੱਲੋਂ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ ਗਿਆ।
Wave Of Grief In Village Garhi Ajit Singh Following The Death Of A Young Man Due To A Heart Attack While Abroad For Livelihood
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)