ਆਤਮ ਨਗਰ ਵਿਧਾਨ ਸਭਾ ਹਲਕੇ ਦੇ ਢੰਡ ਪੈਲਸ (ਡਾਬਾ ਰੋਡ) ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਬੈਂਸ ਭਰਾ ਆਪਣੇ ਸਾਥੀਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ਵੱਲੋਂ ਨਵੇਂ ਸ਼ਾਮਲ ਹੋਏ ਆਗੂਆਂ ਦਾ ਭਰਪੂਰ ਸਵਾਗਤ ਕੀਤਾ ਗਿਆ। ਸਮਾਗਮ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖਾਲਸਾ, ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ ਹੋਰ ਸੀਨੀਅਰ ਆਗੂ ਮੌਜੂਦ ਰਹੇ। ਇਸ ਦੌਰਾਨ ਤਰਲੋਚਨ ਸਿੰਘ ਬੈਂਸ, ਸੁਖਵਿੰਦਰ ਸਿੰਘ ਬੈਂਸ, ਮਨਦੀਪ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਗਈ।
ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਪਾਰਟੀ ਦੀ ਲੋਕਪ੍ਰਿਯਤਾ ਲਗਾਤਾਰ ਵਧ ਰਹੀ ਹੈ ਅਤੇ ਹਰ ਵਰਗ ਦੇ ਲੋਕ ਇਸ ਨਾਲ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੂੰ ਜਮੀਨੀ ਪੱਧਰ ‘ਤੇ ਮਜ਼ਬੂਤ ਸਮਰਥਨ ਮਿਲ ਰਿਹਾ ਹੈ। ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਇਹ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਰਹੀ ਹੈ ਅਤੇ ਨੌਜਵਾਨਾਂ ਤੇ ਆਗੂਆਂ ਦਾ ਵੱਡੇ ਪੱਧਰ ‘ਤੇ ਜੁੜਨਾ ਇਸ ਗੱਲ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਆਗੂ ਪਾਰਟੀ ਦਾ ਹਿੱਸਾ ਬਣਨਗੇ। ਹੋਰ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਵਿੱਖ ਅਤੇ ਹੱਕਾਂ ਦੀ ਰੱਖਿਆ ਲਈ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Political Heat In Atam Nagar Several Leaders Including The Bains Brothers Join akali Dal Waris Punjab De
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)