‘ਸਤਲੁੱਜ’ ਨੂੰ OTT ਤੋਂ ਹਟਾਉਣ ‘ਤੇ ਸਰਕਾਰ ਦਾ ਇਤਰਾਜ਼, ਤਰੁਨਪ੍ਰੀਤ ਸਿੰਘ ਸੌਂਦ ਨੇ ਦੋਹਰੇ ਮਾਪਦੰਡਾਂ ‘ਤੇ ਚੁੱਕੇ ਸਵਾਲ

07/07/2026 | Public Times Bureau | Panjab

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬੀ ਫ਼ਿਲਮ ‘ਸਤਲੁੱਜ’ ਨੂੰ ਡਿਜ਼ਿਟਲ ਪ੍ਰਸਾਰਣ ਮੰਚ ਤੋਂ ਹਟਾਏ ਜਾਣ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ‘ਧੁਰੰਧਰ’ ਵਰਗੀ ਫ਼ਿਲਮ ਨੂੰ ਮਨਜ਼ੂਰੀ ਦੇ ਸਕਦੀ ਹੈ ਤਾਂ ‘ਸਤਲੁੱਜ’ ਨਾਲ ਵੱਖਰਾ ਰਵੱਈਆ ਅਪਣਾਉਣ ਦਾ ਕੋਈ ਜਾਇਜ਼ ਕਾਰਨ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਅਜਿਹੇ ਕਦਮ ਨੂੰ ਗਲਤ ਮੰਨਦੀ ਹੈ। ਰੂਪਨਗਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀ ਨਵੀਂ ਚੇਅਰਪਰਸਨ ਅਤੇ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਦੇ ਅਹੁਦਾ ਸੰਭਾਲ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ‘ਸਤਲੁੱਜ’ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਗਏ ਸੰਘਰਸ਼ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਵਿਸ਼ਿਆਂ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣਾ ਠੀਕ ਨਹੀਂ ਅਤੇ ਅਜਿਹੀਆਂ ਰਚਨਾਵਾਂ ਨੂੰ ਪ੍ਰਸਾਰਿਤ ਹੋਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ।

ਬਿਜਲੀ ਸਪਲਾਈ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਵਿੱਚ ਕਿਸੇ ਕਿਸਮ ਦੇ ਨਿਯਮਿਤ ਬਿਜਲੀ ਕੱਟ ਨਹੀਂ ਲੱਗ ਰਹੇ। ਉਨ੍ਹਾਂ ਕਿਹਾ ਕਿ 26 ਤੋਂ 28 ਜੂਨ ਤੱਕ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਵੱਧ ਪਹੁੰਚ ਜਾਣ ਕਾਰਨ ਤਿੰਨ ਦਿਨਾਂ ਲਈ ਸੀਮਿਤ ਪੱਧਰ ‘ਤੇ ਕੱਟ ਲਗਾਉਣੇ ਪਏ ਸਨ। ਹੁਣ ਹਾਲਾਤ ਆਮ ਹਨ ਅਤੇ ਕਿਸਾਨਾਂ ਨੂੰ 18 ਘੰਟਿਆਂ ਤੋਂ ਵੱਧ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਉਨ੍ਹਾਂ ਕਿਹਾ ਕਿ 7 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਤੋਂ ਸਕਾਰਾਤਮਕ ਨਤੀਜੇ ਨਿਕਲਣ ਦੀ ਉਮੀਦ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਕਰਮਚਾਰੀਆਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣੇਗੀ ਅਤੇ ਹੱਲ ਵੱਲ ਅੱਗੇ ਵਧੇਗੀ।

ਰੂਪਨਗਰ ਥਰਮਲ ਪਲਾਂਟ ਵਿੱਚ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਦੇ ਮੁੱਦੇ ‘ਤੇ ਮੰਤਰੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਸਰਕਾਰੀ ਪ੍ਰਣਾਲੀ ਦਾ ਹਿੱਸਾ ਬਣਾਉਣ ਲਈ ਲੋੜੀਂਦੀ ਪ੍ਰਕਿਰਿਆ ‘ਤੇ ਕੰਮ ਕਰ ਰਹੀ ਹੈ ਅਤੇ ਇਸ ਸਬੰਧੀ ਯਤਨ ਜਾਰੀ ਹਨ। ਇਸ ਮੌਕੇ ਮੰਤਰੀ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਨਿਰਮਾਣ, ਛੱਪੜਾਂ ਦੀ ਸਫ਼ਾਈ ਅਤੇ ਵੱਡੇ ਪੱਧਰ ‘ਤੇ ਰੁੱਖ ਲਗਾਉਣ ਦੀ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਅਤੇ ਵਾਤਾਵਰਨ ਸੰਭਾਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Government Objects To The Removal Of satluj From Ott Tarunpreet Singh Sond Questions The Double Standards


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App