ਜਨਤਾ ਦੇ ਸਹਿਯੋਗ ਨਾਲ ਪੁਲਿਸ ਨੇ ਹਜ਼ਾਰਾਂ ਮਾਮਲੇ ਕੀਤੇ ਦਰਜ, 21 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

07/07/2026 | Public Times Bureau | Panjab

ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਆਮ ਲੋਕਾਂ ਵੱਲੋਂ ਮਿਲ ਰਹੀਆਂ ਗੁਪਤ ਜਾਣਕਾਰੀਆਂ ਪੁਲਿਸ ਲਈ ਵੱਡੀ ਮਦਦ ਸਾਬਤ ਹੋ ਰਹੀਆਂ ਹਨ। ਲੋਕਾਂ ਦੇ ਸਹਿਯੋਗ ਨਾਲ ਪੁਲਿਸ ਹੁਣ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਦੇ ਨੈੱਟਵਰਕ ਤੱਕ ਪਹੁੰਚ ਬਣਾਉਣ ਵਿੱਚ ਕਾਮਯਾਬ ਹੋ ਰਹੀ ਹੈ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਗੁਪਤ ਸੂਚਨਾ ਪ੍ਰਬੰਧ ਰਾਹੀਂ ਹੁਣ ਤੱਕ 43,520 ਤੋਂ ਵੱਧ ਜਾਣਕਾਰੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਸੂਚਨਾਵਾਂ ਦੀ ਜਾਂਚ ਤੋਂ ਬਾਅਦ 17,120 ਮਾਮਲੇ ਦਰਜ ਕੀਤੇ ਗਏ ਹਨ, ਜਦਕਿ 21,962 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਲੋਕਾਂ ਨੂੰ ਆਪਣੀ ਪਛਾਣ ਗੁਪਤ ਰੱਖਦਿਆਂ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦੀ ਸਹੂਲਤ ਦਿੱਤੀ ਗਈ ਹੈ। ਪੁਲਿਸ ਵੱਲੋਂ ਹਰ ਜਾਣਕਾਰੀ ਦੀ ਪਹਿਲਾਂ ਜਾਂਚ ਕੀਤੀ ਜਾਂਦੀ ਹੈ ਅਤੇ ਪੁਸ਼ਟੀ ਹੋਣ ਤੋਂ ਬਾਅਦ ਸਬੰਧਤ ਜ਼ਿਲ੍ਹੇ ਦੀ ਪੁਲਿਸ ਨੂੰ ਕਾਰਵਾਈ ਲਈ ਭੇਜਿਆ ਜਾਂਦਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਪ੍ਰਣਾਲੀ ਨਾਲ ਉਹਨਾਂ ਇਲਾਕਿਆਂ ਵਿੱਚ ਵੀ ਪਹੁੰਚ ਬਣੀ ਹੈ, ਜਿੱਥੇ ਪਹਿਲਾਂ ਨਸ਼ਾ ਤਸਕਰੀ ਬਾਰੇ ਜਾਣਕਾਰੀ ਇਕੱਠੀ ਕਰਨਾ ਮੁਸ਼ਕਲ ਹੁੰਦਾ ਸੀ। ਕਈ ਮਾਮਲਿਆਂ ਵਿੱਚ ਇੱਕ ਹੀ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਈ ਮੁਲਜ਼ਮਾਂ ਤੱਕ ਪਹੁੰਚ ਕਰਕੇ ਪੂਰੇ ਤਸਕਰੀ ਜਾਲ ਦਾ ਪਰਦਾਫਾਸ਼ ਕੀਤਾ ਹੈ।

ਮੁਹਿੰਮ ਦੇ ਦੂਜੇ ਪੜਾਅ ਤਹਿਤ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਜਾਗਰੂਕਤਾ ਵਾਹਨ ਹੁਣ ਤੱਕ 3,440 ਪਿੰਡਾਂ ਤੱਕ ਪਹੁੰਚ ਚੁੱਕੇ ਹਨ। ਇਨ੍ਹਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਥਾਨਕ ਪੱਧਰ ’ਤੇ ਮਿਲ ਰਹੀਆਂ ਜਾਣਕਾਰੀਆਂ ਵੀ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਅਧਿਕਾਰੀਆਂ ਮੁਤਾਬਕ ਪੇਂਡੂ ਖੇਤਰਾਂ ਵਿੱਚ ਲੋਕਾਂ ਦਾ ਭਰੋਸਾ ਵਧਣ ਨਾਲ ਪੁਲਿਸ ਦਾ ਸਥਾਨਕ ਸੂਚਨਾ ਤੰਤਰ ਵੀ ਮਜ਼ਬੂਤ ਹੋਇਆ ਹੈ। ਇਸ ਕਾਰਨ ਨਸ਼ਾ ਵੇਚਣ ਵਾਲਿਆਂ ਅਤੇ ਉਨ੍ਹਾਂ ਨੂੰ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਹੋਈ ਹੈ।

ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਕਿਹਾ ਕਿ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਕਾਰਨ ਪੁਲਿਸ ਨੂੰ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਰੋਕਣ ਵਿੱਚ ਵੱਡੀ ਮਦਦ ਮਿਲ ਰਹੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਕਾਰਵਾਈ ਨਾਲ ਨਹੀਂ ਜਿੱਤੀ ਜਾ ਸਕਦੀ। ਇਸ ਲਈ ਲੋਕਾਂ ਦੀ ਭਾਗੀਦਾਰੀ, ਜਾਗਰੂਕਤਾ ਅਤੇ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਨੂੰ ਵੀ ਬਰਾਬਰ ਮਹੱਤਵ ਦੇਣਾ ਲਾਜ਼ਮੀ ਹੈ।

With The Cooperation Of The Public The Police Registered Thousands Of Cases And Arrested Over 21 000 Accused


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App