ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ ਨੂੰ ਡਿਜ਼ਿਟਲ ਮੰਚ ਤੋਂ ਹਟਾਏ ਜਾਣ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਕਸਬਾ ਖਾਲੜਾ ਵਿਖੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਅਰਦਾਸ ਕਰਨ ਉਪਰੰਤ ਅਕਾਲੀ ਦਲ ਵਾਰਿਸ ਪੰਜਾਬ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ ਅਤੇ ਪ੍ਰਸ਼ਾਸਨ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸੀਨੀਅਰ ਆਗੂ ਭਾਈ ਅਮਨਦੀਪ ਸਿੰਘ ਨਾਰਲੀ ਅਤੇ ਭਾਈ ਸੁਖਬੀਰ ਸਿੰਘ ਵਲਟੋਹਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਕੀਤੀ।
ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸੰਗਤ ਨੇ ਵੀ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਦਿਆਂ ਫ਼ਿਲਮ ਨੂੰ ਮੁੜ ਜਨਤਕ ਕਰਨ ਦੀ ਮੰਗ ਕੀਤੀ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਹਜ਼ਾਰਾਂ ਲਾਵਾਰਿਸ ਲਾਸ਼ਾਂ ਦੇ ਮਾਮਲੇ ਨੂੰ ਦੁਨੀਆ ਸਾਹਮਣੇ ਲਿਆ ਕੇ ਇਨਸਾਫ਼ ਦੀ ਲੜਾਈ ਲੜੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜੀਵਨ 'ਤੇ ਬਣੀ ਫ਼ਿਲਮ ਨੂੰ ਹਟਾਉਣਾ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਫ਼ਿਲਮ ਨੂੰ ਹਟਾਉਣ ਦੇ ਫ਼ੈਸਲੇ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਵਿੱਚ ਡੂੰਘਾ ਰੋਸ ਹੈ। ਉਨ੍ਹਾਂ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਵੀ ਇਸ ਮਾਮਲੇ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ, ਤਾਂ ਜੋ ਫ਼ਿਲਮ ਨੂੰ ਮੁੜ ਲੋਕਾਂ ਲਈ ਉਪਲਬਧ ਕਰਵਾਇਆ ਜਾ ਸਕੇ। ਭਾਈ ਅਮਨਦੀਪ ਸਿੰਘ ਨਾਰਲੀ ਨੇ ਕਿਹਾ ਕਿ ਸੱਚ ਨੂੰ ਕਿਸੇ ਵੀ ਤਰ੍ਹਾਂ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਈ ਸੰਗਤ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਇਹ ਸਮਰਥਨ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤੀ ਦੇਵੇਗਾ।
Akali Dal Waris Punjab Held A Protest March At Khalra And Demanded The Re release Of The Film On Bhai Jaswant Singh Khalra
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)