ਖੁੱਡੀ ਕਲਾਂ ਦੀ ਸਰਪੰਚੀ 'ਤੇ ਸਿਆਸੀ ਘਮਾਸਾਨ, ਪ੍ਰਸ਼ਾਸਨ ਨੇ ਸਿਮਰਨਜੀਤ ਸਿੰਘ ਸਿਮੀ ਨੂੰ ਕੀਤਾ ਮੁਅੱਤਲ

07/07/2026 | Public Times Bureau | Panjab

ਪੇਂਡੂ ਸਿਆਸਤ ਵਿੱਚ ਚੱਲ ਰਹੀ ਧੜੇਬੰਦੀ ਅਤੇ ਦੋਸ਼ਾਂ ਦੀ ਰਾਜਨੀਤੀ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਵਿੱਚ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਪ੍ਰਸ਼ਾਸਨ ਨੇ ਪਿੰਡ ਦੇ ਸਰਪੰਚ ਸਿਮਰਨਜੀਤ ਸਿੰਘ ਸਿਮੀ ਨੂੰ ਸਰਪੰਚ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਕਾਰਵਾਈ ਤੋਂ ਬਾਅਦ ਜਿੱਥੇ ਸ਼ਿਕਾਇਤਕਰਤਾ ਧਿਰ ਨੇ ਇਸ ਨੂੰ ਕਾਨੂੰਨੀ ਕਾਰਵਾਈ ਦੀ ਜਿੱਤ ਕਰਾਰ ਦਿੱਤਾ ਹੈ, ਉੱਥੇ ਹੀ ਮੁਅੱਤਲ ਸਰਪੰਚ ਨੇ ਇਸ ਫੈਸਲੇ ਨੂੰ ਸਿਆਸੀ ਬਦਲਾਖੋਰੀ ਦੱਸਦਿਆਂ ਇਸ ਦਾ ਵਿਰੋਧ ਕੀਤਾ ਹੈ।

ਪਿੰਡ ਖੁੱਡੀ ਕਲਾਂ ਦੇ ਨਿਵਾਸੀ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਪੰਚ ਸਿਮਰਨਜੀਤ ਸਿੰਘ ਖ਼ਿਲਾਫ਼ ਅਹੁਦੇ ਦੀ ਕਥਿਤ ਦੁਰਵਰਤੋਂ ਸਬੰਧੀ ਸ਼ਿਕਾਇਤ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਪੰਚ ਵੱਲੋਂ ਪੰਚਾਇਤ ਦੀ ਕਰੀਬ 5 ਕਨਾਲ ਜ਼ਮੀਨ ਅਤੇ ਕੁਝ ਸਰਕਾਰੀ ਜ਼ਮੀਨ 'ਤੇ ਕਥਿਤ ਤੌਰ 'ਤੇ ਕਬਜ਼ਾ ਕਰਕੇ ਉਸ ਦੀ ਵਰਤੋਂ ਕੀਤੀ ਜਾ ਰਹੀ ਸੀ। ਸਤਨਾਮ ਸਿੰਘ ਮੁਤਾਬਕ ਇਸ ਮਾਮਲੇ ਸਬੰਧੀ ਕਰੀਬ ਇੱਕ ਮਹੀਨਾ ਪਹਿਲਾਂ ਸਬੰਧਤ ਵਿਭਾਗ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਜਾਂਚ ਦੇ ਆਧਾਰ 'ਤੇ ਸਰਪੰਚ ਸਿਮਰਨਜੀਤ ਸਿੰਘ ਸਿਮੀ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਦੂਜੇ ਪਾਸੇ, ਸਰਪੰਚ ਸਿਮਰਨਜੀਤ ਸਿੰਘ ਸਿਮੀ ਨੇ ਇਸ ਪੂਰੀ ਕਾਰਵਾਈ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੱਤਾ ਪੱਖ ਨਾਲ ਜੁੜੇ ਲੋਕਾਂ ਦੀ ਸ਼ਹਿ 'ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਮੁਅੱਤਲ ਸਰਪੰਚ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਝੂਠੇ ਦੋਸ਼ ਲਗਾ ਕੇ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਫੈਸਲੇ ਨੂੰ ਚੁਣੌਤੀ ਦੇਣਗੇ ਅਤੇ ਜਲਦ ਹੀ ਮਾਣਯੋਗ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਫਿਲਹਾਲ ਖੁੱਡੀ ਕਲਾਂ ਵਿੱਚ ਸਰਪੰਚ ਦੀ ਮੁਅੱਤਲੀ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹੁਣ ਮਾਮਲੇ ਵਿੱਚ ਅਗਲੀ ਕਾਰਵਾਈ ਅਤੇ ਕਾਨੂੰਨੀ ਪ੍ਰਕਿਰਿਆ 'ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

Political Turmoil Over The Sarpanch Post Of Khudi Kalan Administration Suspends Simranjit Singh Simi


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App