ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਦੇ ਪ੍ਰਸਿੱਧ ਕਬੱਡੀ ਖਿਡਾਰੀ ਗੋਪੀ ਧੂੜਕੋਟ ਦੇ ਦੇਹਾਂਤ ਨਾਲ ਪੰਜਾਬ ਦੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਆਪਣੇ ਦਮਦਾਰ ਖੇਡ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਜਾਣੇ ਜਾਂਦੇ ਗੋਪੀ ਧੂੜਕੋਟ ਦੇ ਅਚਾਨਕ ਵਿਛੋੜੇ ਨੇ ਕਬੱਡੀ ਪ੍ਰੇਮੀਆਂ ਅਤੇ ਖਿਡਾਰੀਆਂ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ। ਜਾਣਕਾਰੀ ਅਨੁਸਾਰ ਗੋਪੀ ਧੂੜਕੋਟ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਸੀ। ਉਹ ਲੰਬੇ ਸਮੇਂ ਤੱਕ ਜ਼ਿੰਦਗੀ ਅਤੇ ਮੌਤ ਦੀ ਜੰਗ ਲੜਦੇ ਰਹੇ, ਪਰ ਆਖ਼ਰਕਾਰ ਉਹ ਜ਼ਿੰਦਗੀ ਦੀ ਇਹ ਲੜਾਈ ਹਾਰ ਗਏ।
ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਮੋਗਾ ਸਮੇਤ ਪੂਰੇ ਇਲਾਕੇ ਅਤੇ ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ। ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਗੋਪੀ ਧੂੜਕੋਟ ਵੱਲੋਂ ਕਬੱਡੀ ਖੇਡ ਲਈ ਦਿੱਤੇ ਯੋਗਦਾਨ ਨੂੰ ਯਾਦ ਕੀਤਾ ਜਾ ਰਿਹਾ ਹੈ। ਗੋਪੀ ਧੂੜਕੋਟ ਨੇ ਆਪਣੀ ਖੇਡ ਪ੍ਰਤਿਭਾ ਅਤੇ ਮੈਦਾਨ ਵਿੱਚ ਨਿਡਰ ਅੰਦਾਜ਼ ਨਾਲ ਕਬੱਡੀ ਪ੍ਰੇਮੀਆਂ ਦੇ ਦਿਲਾਂ ਵਿੱਚ ਖ਼ਾਸ ਥਾਂ ਬਣਾਈ ਸੀ। ਉਨ੍ਹਾਂ ਦਾ ਦੇਹਾਂਤ ਪੰਜਾਬ ਦੀ ਕਬੱਡੀ ਲਈ ਇੱਕ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ, ਜਿਸ ਦੀ ਕਮੀ ਲੰਬੇ ਸਮੇਂ ਤੱਕ ਮਹਿਸੂਸ ਕੀਤੀ ਜਾਵੇਗੀ।
An Irreparable Loss To The World Of Kabaddi Gopi Dhurkot Bids Farewell To The World
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)