ਨਿੱਝਰ ਕਤਲ ਕੇਸ ’ਚ ਅਦਾਲਤੀ ਕਾਰਵਾਈ ਦੀ ਰਫ਼ਤਾਰ ਧੀਮੀ, ਮੁਕੱਦਮੇ ਦੀ ਸੁਣਵਾਈ 2028 ਤੱਕ ਟਲਣ ਦੇ ਸੰਕੇਤ

08/07/2026 | Public Times Bureau | Canada

ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਦੀ ਸੁਣਵਾਈ ਲਈ ਹਾਲੇ ਹੋਰ ਇੰਤਜ਼ਾਰ ਕਰਨਾ ਪਵੇਗਾ। ਬ੍ਰਿਟਿਸ਼ ਕੋਲੰਬੀਆ ਪ੍ਰੌਸੀਕਿਊਸ਼ਨ ਸਰਵਿਸ ਮੁਤਾਬਕ ਇਸ ਚਰਚਿਤ ਮਾਮਲੇ ਵਿੱਚ ਮੁਕੱਦਮੇ ਦੀ ਅਸਲ ਸੁਣਵਾਈ ਸਾਲ 2028 ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਅਦਾਲਤ ਵਿੱਚ ਮੁਕੱਦਮੇ ਤੋਂ ਪਹਿਲਾਂ ਦੀਆਂ ਕਾਨੂੰਨੀ ਪ੍ਰਕਿਰਿਆਵਾਂ ਹੀ ਚੱਲ ਰਹੀਆਂ ਹਨ।ਮਾਮਲੇ ਨਾਲ ਜੁੜੀ ਜਾਣਕਾਰੀ ਅਨੁਸਾਰ ਅਦਾਲਤ ਵੱਲੋਂ ਮੁਕੱਦਮੇ ਤੋਂ ਪਹਿਲਾਂ ਦੀਆਂ ਕਾਰਵਾਈਆਂ ਲਈ ਸਮਾਂ ਤੈਅ ਕੀਤਾ ਗਿਆ ਹੈ, ਜੋ 2028 ਦੀ ਸ਼ੁਰੂਆਤ ਤੱਕ ਜਾਰੀ ਰਹਿਣ ਦੀ ਉਮੀਦ ਹੈ। ਇਸ ਕਾਰਨ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰੋਂ ਮੁਲਜ਼ਮ ਮੁਕੱਦਮੇ ਦੀ ਸੁਣਵਾਈ ਸ਼ੁਰੂ ਹੋਣ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ।


ਬ੍ਰਿਟਿਸ਼ ਕੋਲੰਬੀਆ ਪ੍ਰੌਸੀਕਿਊਸ਼ਨ ਸਰਵਿਸ ਦੀ ਕਾਰਜਕਾਰੀ ਸੰਚਾਰ ਵਕੀਲ ਐਨ ਸੀਮੋਰ ਨੇ ਦੱਸਿਆ ਕਿ ਅਜੇ ਤੱਕ ਮੁਕੱਦਮੇ ਦੀ ਤਾਰੀਖ ਨਿਰਧਾਰਤ ਨਹੀਂ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਮੁਕੱਦਮੇ ਤੋਂ ਪਹਿਲਾਂ ਦਾਇਰ ਕੀਤੀਆਂ ਜਾਣ ਵਾਲੀਆਂ ਅਰਜ਼ੀਆਂ ਦੀ ਸੁਣਵਾਈ 2028 ਦੇ ਸ਼ੁਰੂ ਲਈ ਰੱਖੀ ਗਈ ਹੈ। ਇਸ ਮਾਮਲੇ ਦੀ ਅਗਲੀ ਕੇਸ ਪ੍ਰਬੰਧਨ ਕਾਨਫਰੰਸ 16 ਜੁਲਾਈ ਨੂੰ ਨਿਊ ਵੈਸਟਮਿੰਸਟਰ ਲਾਅ ਕੋਰਟ ਵਿੱਚ ਹੋਵੇਗੀ। ਇਸ ਮਾਮਲੇ ਵਿੱਚ ਕਰਨ ਬਰਾੜ, ਕਮਲਪ੍ਰੀਤ ਸਿੰਘ, ਕਰਨਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਖ਼ਿਲਾਫ਼ ਪਹਿਲੀ ਡਿਗਰੀ ਦੇ ਕਤਲ ਅਤੇ ਕਤਲ ਦੀ ਸਾਜ਼ਿਸ਼ ਦੇ ਦੋਸ਼ ਲਗਾਏ ਗਏ ਹਨ। ਚਾਰੇ ਮੁਲਜ਼ਮ ਭਾਰਤੀ ਨਾਗਰਿਕ ਹਨ ਅਤੇ ਅਦਾਲਤੀ ਹੁਕਮਾਂ ਅਨੁਸਾਰ ਇਸ ਸਮੇਂ ਹਿਰਾਸਤ ਵਿੱਚ ਹਨ।

ਜਾਣਕਾਰੀ ਮੁਤਾਬਕ ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਨੂੰ ਮਈ 2024 ਵਿੱਚ ਐਡਮਿੰਟਨ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਅਮਨਦੀਪ ਸਿੰਘ ਨੂੰ ਕੁਝ ਸਮੇਂ ਬਾਅਦ ਇਸ ਮਾਮਲੇ ਵਿੱਚ ਦੋਸ਼ੀ ਬਣਾਇਆ ਗਿਆ। ਗ੍ਰਿਫ਼ਤਾਰੀ ਸਮੇਂ ਉਹ ਪਹਿਲਾਂ ਤੋਂ ਹੀ ਪੀਲ ਖੇਤਰੀ ਪੁਲਿਸ ਦੀ ਹਿਰਾਸਤ ਵਿੱਚ ਸੀ। ਅਦਾਲਤ ਨੇ ਇਸ ਮਾਮਲੇ ਨਾਲ ਸਬੰਧਤ ਜਾਣਕਾਰੀ ਦੇ ਜਨਤਕ ਪ੍ਰਸਾਰਣ ’ਤੇ ਪਾਬੰਦੀ ਵੀ ਲਗਾਈ ਹੋਈ ਹੈ। ਇਸ ਤਹਿਤ ਕੇਸ ਪ੍ਰਬੰਧਨ ਸੁਣਵਾਈਆਂ, ਮੁਕੱਦਮੇ ਤੋਂ ਪਹਿਲਾਂ ਦੀਆਂ ਅਰਜ਼ੀਆਂ ਅਤੇ ਅਦਾਲਤ ਵਿੱਚ ਪੇਸ਼ ਕੀਤੇ ਗਏ ਕਈ ਦਸਤਾਵੇਜ਼ਾਂ ਤੇ ਦਲੀਲਾਂ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ।

Slow pace of court proceedings in nijjar murder case indications that the trial could be delayed until 2028


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App