ਪੰਜਾਬ ਵਿੱਚ ਐੱਸਆਈਆਰ-2026 ਤਹਿਤ ਵੋਟਰ ਸੂਚੀ ਦੀ ਪੁਨਰ ਸਮੀਖਿਆ ਪ੍ਰਕਿਰਿਆ ਨੂੰ ਤੇਜ਼ ਕਰਨ ਲਈ 11 ਅਤੇ 12 ਜੁਲਾਈ ਨੂੰ ਸੂਬੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਗਣਨਾ ਫਾਰਮਾਂ ਦੇ ਇਕੱਤਰੀਕਰਨ ਅਤੇ ਡਿਜੀਟਲ ਰਿਕਾਰਡ ਤਿਆਰ ਕਰਨ ਦਾ ਕੰਮ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ। ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਪੋਲਿੰਗ ਸਟੇਸ਼ਨ ਬਣੇ ਹੋਏ ਹਨ, ਉੱਥੋਂ ਦਾ ਸਟਾਫ਼ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਬੂਥ ਲੈਵਲ ਅਧਿਕਾਰੀਆਂ ਦੀ ਮਦਦ ਕਰੇਗਾ।
ਦੋਵੇਂ ਦਿਨ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਬੂਥ ਲੈਵਲ ਅਧਿਕਾਰੀ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ। ਉਨ੍ਹਾਂ ਦਾ ਮੁੱਖ ਉਦੇਸ਼ ਬਕਾਇਆ ਗਣਨਾ ਫਾਰਮ ਇਕੱਠੇ ਕਰਨਾ ਅਤੇ ਉਨ੍ਹਾਂ ਦੀ ਡਿਜੀਟਲ ਪ੍ਰਕਿਰਿਆ ਨੂੰ ਪੂਰਾ ਕਰਨਾ ਹੋਵੇਗਾ। ਚੋਣ ਵਿਭਾਗ ਨੇ ਹਦਾਇਤ ਦਿੱਤੀ ਹੈ ਕਿ ਜਿਨ੍ਹਾਂ ਖੇਤਰਾਂ ਵਿੱਚ ਫਾਰਮਾਂ ਦਾ ਇਕੱਤਰੀਕਰਨ ਪੂਰਾ ਹੋ ਚੁੱਕਾ ਹੈ, ਉੱਥੇ ਬੇਨਿਯਮੀਆਂ ਅਤੇ ਜਾਣਕਾਰੀ ਦੀ ਜਾਂਚ ਕੀਤੀ ਜਾਵੇਗੀ। ਜਿਨ੍ਹਾਂ ਥਾਵਾਂ ’ਤੇ ਡਿਜੀਟਲ ਕੰਮ ਬਾਕੀ ਹੈ, ਉੱਥੇ ਇਸ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।
ਇਨ੍ਹਾਂ ਕੈਂਪਾਂ ਵਿੱਚ ਸਕੂਲ ਸਟਾਫ਼ ਤੋਂ ਇਲਾਵਾ ਪਟਵਾਰੀ, ਆਂਗਣਵਾੜੀ ਵਰਕਰ, ਸ਼ਹਿਰੀ ਖੇਤਰਾਂ ਦੇ ਸਥਾਨਕ ਨਿਕਾਇਆਂ ਦੇ ਕਰਮਚਾਰੀ ਅਤੇ ਬੀਐੱਲਓ ਸੁਪਰਵਾਈਜ਼ਰ ਵੀ ਸਹਿਯੋਗ ਕਰਨਗੇ। ਚੋਣ ਅਧਿਕਾਰੀਆਂ ਨੇ ਕਿਹਾ ਹੈ ਕਿ ਵਿਸ਼ੇਸ਼ ਕੈਂਪਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ। ਇਸ ਲਈ ਪ੍ਰੈਸ ਨੋਟ, ਸਮਾਜਿਕ ਮਾਧਿਅਮ, ਮੁਨਾਦੀ ਅਤੇ ਹੋਰ ਸਾਧਨਾਂ ਦੀ ਵਰਤੋਂ ਕੀਤੀ ਜਾਵੇਗੀ। ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਵੀ ਇਨ੍ਹਾਂ ਕੈਂਪਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਯੋਗ ਵੋਟਰ ਆਪਣੀ ਜਾਣਕਾਰੀ ਦੀ ਪੁਸ਼ਟੀ ਅਤੇ ਲੋੜੀਂਦੀ ਕਾਰਵਾਈ ਪੂਰੀ ਕਰ ਸਕਣ। ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਨਿੱਜੀ ਤੌਰ ’ਤੇ ਕੈਂਪਾਂ ਦੀ ਨਿਗਰਾਨੀ ਕਰਨ ਅਤੇ ਐੱਸਆਈਆਰ-2026 ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
Special Camp In Punjab On July 11th And 12th To Accelerate Sir 2026
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)