ਲੁਧਿਆਣਾ ਵਿੱਚ ‘ਆਪਰੇਸ਼ਨ ਪ੍ਰਹਾਰ 3.0’ ਤਹਿਤ ਪੁਲਿਸ ਦੀ ਵੱਡੀ ਛਾਪੇਮਾਰੀ, 226 ਥਾਵਾਂ ’ਤੇ ਕਾਰਵਾਈ, 199 ਵਿਅਕਤੀ ਕਾਬੂ

10/07/2026 | Public Times Bureau | Panjab

ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਏ ਜਾ ਰਹੇ ‘ਆਪਰੇਸ਼ਨ ਪ੍ਰਹਾਰ 3.0’ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਸ਼ੁੱਕਰਵਾਰ ਤੜਕੇ ਵੱਡੇ ਪੱਧਰ ’ਤੇ ਛਾਪੇਮਾਰੀ ਮੁਹਿੰਮ ਚਲਾਈ। ਇਸ ਕਾਰਵਾਈ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ 226 ਥਾਵਾਂ ’ਤੇ ਇੱਕੋ ਸਮੇਂ ਛਾਪੇ ਮਾਰੇ ਗਏ। ਸਵੇਰੇ ਕਰੀਬ 4 ਵਜੇ ਸ਼ੁਰੂ ਹੋਈ ਇਸ ਮੁਹਿੰਮ ਵਿੱਚ 20 ਗਜ਼ਟਿਡ ਅਧਿਕਾਰੀਆਂ, 25 ਥਾਣਾ ਮੁਖੀਆਂ ਅਤੇ ਇੰਸਪੈਕਟਰਾਂ ਦੀ ਅਗਵਾਈ ਹੇਠ ਲਗਭਗ 400 ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ। ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਇਸ ਕਾਰਵਾਈ ਦੌਰਾਨ ਸ਼ੱਕੀ ਟਿਕਾਣਿਆਂ ਅਤੇ ਅਪਰਾਧੀਆਂ ਦੇ ਠਿਕਾਣਿਆਂ ਦੀ ਤਲਾਸ਼ੀ ਲਈ ਗਈ।

ਪੁਲਿਸ ਨੇ ਕਾਰਵਾਈ ਦੌਰਾਨ ਕੁੱਲ 199 ਵਿਅਕਤੀਆਂ ਨੂੰ ਕਾਬੂ ਕੀਤਾ। ਇਨ੍ਹਾਂ ਵਿੱਚੋਂ 85 ਨੂੰ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ, ਜਦਕਿ 114 ਵਿਅਕਤੀਆਂ ਨੂੰ ਰੋਕਥਾਮੀ ਕਾਰਵਾਈ ਤਹਿਤ ਹਿਰਾਸਤ ਵਿੱਚ ਲਿਆ ਗਿਆ। ਇਸ ਤੋਂ ਇਲਾਵਾ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਮਿਲੀ। ਛਾਪੇਮਾਰੀ ਦੌਰਾਨ ਪੁਲਿਸ ਨੇ ਨਸ਼ੀਲੇ ਪਦਾਰਥ, ਨਾਜਾਇਜ਼ ਹਥਿਆਰ ਅਤੇ ਗੈਰ-ਕਾਨੂੰਨੀ ਸ਼ਰਾਬ ਵੀ ਬਰਾਮਦ ਕੀਤੀ। ਇਸ ਸਬੰਧੀ 44 ਨਵੇਂ ਮਾਮਲੇ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸੰਗਠਿਤ ਅਪਰਾਧ ਅਤੇ ਨਸ਼ਾ ਤਸਕਰੀ ਖ਼ਿਲਾਫ਼ ਅਜਿਹੀਆਂ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ ਤਾਂ ਜੋ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

Major police raid in ludhiana under operation prahar 3 0 action taken at 226 locations 199 individuals apprehended


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App