ਭਾਸ਼ਾ ਵਿਭਾਗ ਦੀ ਵੱਡੀ ਪਹਿਲ: 8,095 ਪੁਸਤਕਾਂ, 476 ਹੱਥ-ਲਿਖਤਾਂ ਅਤੇ ਪੁਰਾਣੇ ਦਸਤਾਵੇਜ਼ ਹੁਣ ਆਨਲਾਈਨ ਉਪਲਬਧ

11/07/2026 | Public Times Bureau | Panjab

ਭਾਸ਼ਾ ਵਿਭਾਗ ਪੰਜਾਬ ਨੇ ਆਪਣੇ ਅਮੀਰ ਸਾਹਿਤਕ ਅਤੇ ਇਤਿਹਾਸਕ ਖ਼ਜ਼ਾਨੇ ਨੂੰ ਸੰਭਾਲਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ 8,095 ਪੁਸਤਕਾਂ ਅਤੇ 476 ਦੁਰਲੱਭ ਹੱਥ-ਲਿਖਤਾਂ ਨੂੰ ਡਿਜੀਟਲ ਰੂਪ ਵਿੱਚ ਲੋਕਾਂ ਲਈ ਉਪਲਬਧ ਕਰਵਾ ਦਿੱਤਾ ਹੈ। ਇਹ ਸਮੱਗਰੀ ਹੁਣ ਭਾਸ਼ਾ ਵਿਭਾਗ ਦੀ ਵੈੱਬਸਾਈਟ ਰਾਹੀਂ ਦੇਸ਼-ਵਿਦੇਸ਼ ਦੇ ਪਾਠਕਾਂ, ਖੋਜਕਾਰਾਂ ਅਤੇ ਵਿਦਵਾਨਾਂ ਲਈ ਸੌਖੇ ਤਰੀਕੇ ਨਾਲ ਪਹੁੰਚਯੋਗ ਹੋਵੇਗੀ। ਭਾਸ਼ਾ ਵਿਭਾਗ ਵੱਲੋਂ ਕੀਤੇ ਜਾ ਰਹੇ ਡਿਜੀਟਲੀਕਰਨ ਦੇ ਵਿਸ਼ਾਲ ਅਭਿਆਨ ਤਹਿਤ ਹੁਣ ਤੱਕ 1947 ਤੋਂ ਪਹਿਲਾਂ ਦੀਆਂ ਕਰੀਬ ਦੋ ਲੱਖ ਚਿੱਠੀਆਂ, 51 ਹਜ਼ਾਰ ਅਖ਼ਬਾਰਾਂ ਦੇ ਅੰਕ, ਸੈਂਕੜਿਆਂ ਵਿਅਕਤੀਆਂ ਅਤੇ ਇਤਿਹਾਸਕ ਸਥਾਨਾਂ ਦੀਆਂ ਤਸਵੀਰਾਂ ਸਮੇਤ ਇੱਕ ਕਰੋੜ ਤੋਂ ਵੱਧ ਸਫ਼ਿਆਂ ਨੂੰ ਡਿਜੀਟਲ ਰੂਪ ਵਿੱਚ ਸੁਰੱਖਿਅਤ ਕੀਤਾ ਜਾ ਚੁੱਕਾ ਹੈ। ਇਸ ਉਪਰਾਲੇ ਨੂੰ ਪੰਜਾਬ ਦੀ ਸਾਹਿਤਕ, ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਵੱਲ ਇੱਕ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਹੈ।

ਵਿਭਾਗ ਦੇ ਵਿਹੜੇ ਵਿੱਚ ਹਰ ਮਹੀਨੇ ਆਯੋਜਿਤ ਹੋਣ ਵਾਲੀ ਪੁਸਤਕ ਬੈਠਕ ਦੌਰਾਨ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਸੰਸਥਾਪਕ ਦਵਿੰਦਰਪਾਲ ਸਿੰਘ ਨੇ ਡਿਜੀਟਲੀਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਰਫ਼ ਦੋ ਦਿਨਾਂ ਵਿੱਚ ਇੱਕ ਸਾਲ ਦੇ ਸਾਰੇ ਅਖ਼ਬਾਰਾਂ ਨੂੰ ਡਿਜੀਟਲ ਪ੍ਰਕਿਰਿਆ ਵਿੱਚੋਂ ਲੰਘਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਦਾ ਹਰ ਪੰਜ ਸਾਲ ਬਾਅਦ ਨਵੀਨੀਕਰਨ ਕੀਤਾ ਜਾਂਦਾ ਹੈ, ਜਿਸ ਨਾਲ ਪੁਰਾਣਾ ਅਤੇ ਨਵਾਂ ਦੋਵੇਂ ਅੰਕੜਾ ਪੂਰੀ ਤਰ੍ਹਾਂ ਸੁਰੱਖਿਅਤ ਰਹਿੰਦਾ ਹੈ। ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਮੌਖਿਕ ਪਰੰਪਰਾ ਤੋਂ ਪੁਸਤਕ ਅਤੇ ਪੁਸਤਕ ਤੋਂ ਡਿਜੀਟਲ ਪੁਸਤਕ ਤੱਕ ਦਾ ਸਫ਼ਰ ਬੇਹੱਦ ਮਹੱਤਵਪੂਰਨ ਅਤੇ ਦਿਲਚਸਪ ਹੈ। ਉਨ੍ਹਾਂ ਕਿਹਾ ਕਿ ਹਰ ਯੁੱਗ ਵਿੱਚ ਨਵੀਂ ਤਕਨਾਲੋਜੀ ਦਾ ਵਿਰੋਧ ਹੋਇਆ ਹੈ, ਪਰ ਜਦੋਂ ਇਸ ਦੀ ਵਰਤੋਂ ਲੋਕ ਭਲਾਈ ਲਈ ਕੀਤੀ ਜਾਂਦੀ ਹੈ ਤਾਂ ਇਸ ਦਾ ਮਹੱਤਵ ਹੋਰ ਵੀ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਨੇ ਆਪਣੇ ਵਿਸ਼ਾਲ ਗਿਆਨ-ਖ਼ਜ਼ਾਨੇ ਨੂੰ ਡਿਜੀਟਲ ਰੂਪ ਵਿੱਚ ਸੰਭਾਲ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਅਨਮੋਲ ਧਰੋਹਰ ਸੁਰੱਖਿਅਤ ਕੀਤੀ ਹੈ।

ਜਿਸ ਨੂੰ ਭਵਿੱਖ ਵਿੱਚ ਵਿਭਾਗ ਦੀਆਂ ਸਭ ਤੋਂ ਵੱਡੀਆਂ ਉਪਲਬਧੀਆਂ ਵਿੱਚ ਸ਼ੁਮਾਰ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਮਹੱਤਵਪੂਰਨ ਕਾਰਜ ਲਈ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਡਿਜੀਟਲੀਕਰਨ ਦੀ ਪ੍ਰਕਿਰਿਆ ਨੂੰ ਵਿਹਾਰਕ ਰੂਪ ਵਿੱਚ ਸਮਝਣ ਅਤੇ ਇਸ ਦੇ ਮਹੱਤਵ ਤੋਂ ਜਾਣੂ ਹੋਣ, ਤਾਂ ਜੋ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ।ਇਸ ਮੌਕੇ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਸੰਸਥਾਪਕ ਦਵਿੰਦਰਪਾਲ ਸਿੰਘ ਨੂੰ ਦੋਸ਼ਾਲਾ ਅਤੇ ਪੁਸਤਕਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਡਿਪਟੀ ਡਾਇਰੈਕਟਰ ਆਲੋਕ ਚਾਵਲਾ, ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ, ਜਸਵਿੰਦਰ ਸਿੰਘ, ਗੁਲਜ਼ਾਰ ਪਟਿਆਲਵੀ, ਇੰਜੀਨੀਅਰ ਜਤਿੰਦਰ ਸਿੰਘ, ਦਰਸ਼ਨ ਸਿੰਘ ਦਰਸ਼, ਅਮਰਿੰਦਰ ਸਿੰਘ, ਸਹਾਇਕ ਡਾਇਰੈਕਟਰ ਸੁਰਿੰਦਰ ਕੌਰ ਸਮੇਤ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Major initiative by the language department 8 095 books 476 manuscripts and old documents are now available online


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App