ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ 15 ਜੁਲਾਈ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਮੀਟਿੰਗ ਦਾ ਏਜੰਡਾ ਅਤੇ ਪੱਤਰ ਭੇਜ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਇਕੱਤਰਤਾ ਕਈ ਅਹਿਮ ਅਤੇ ਸੰਵੇਦਨਸ਼ੀਲ ਮਾਮਲਿਆਂ ਕਾਰਨ ਹੰਗਾਮੀ ਹੋ ਸਕਦੀ ਹੈ। ਮੀਟਿੰਗ ਦੌਰਾਨ ਫਿਲਮ ‘ਸਤਲੁਜ’ ’ਤੇ ਲਗਾਈ ਗਈ ਰੋਕ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਜੂਨ ਨੂੰ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਲਾਗੂ ਕਰਵਾਉਣ, ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਕਾਨੂੰਨ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਦੀ ਬੈਠਕ ਵਿੱਚ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਸੈਕਸ਼ਨ 85, ਸੈਕਸ਼ਨ 87, ਵਿੱਦਿਅਕ ਅਦਾਰਿਆਂ ਅਤੇ ਧਰਮ ਪ੍ਰਚਾਰ ਕਮੇਟੀ ਨਾਲ ਜੁੜੇ ਨਿਯਮਤ ਕੰਮਕਾਜ ਸਬੰਧੀ ਏਜੰਡਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਸਿੱਖ ਧਾਰਮਿਕ ਮਾਮਲਿਆਂ ਨਾਲ ਜੁੜੇ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ। ਅੰਤ੍ਰਿੰਗ ਕਮੇਟੀ ਵੱਲੋਂ ਵਿਚਾਰੇ ਜਾਣ ਵਾਲੇ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਉਨ੍ਹਾਂ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।
Shiromani Committee s Executive Committee Meeting On July 15 Issues Ranging From The Film satluj To The Release Of bandi Singhs sikh Prisoners Likely To Be Discussed
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)