ਖੇਤਰ ਵਿੱਚ ਬੀਤੀ ਰਾਤ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਮੁਬਾਰਕਪੁਰ ਨੇੜਿਓਂ ਲੰਘਦੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਹੱਦ ਤੱਕ ਵੱਧ ਗਿਆ ਹੈ। ਪਹਾੜੀ ਅਤੇ ਮੈਦਾਨੀ ਖੇਤਰਾਂ ਵਿੱਚ ਹੋਈ ਤੇਜ਼ ਬਾਰਿਸ਼ ਦਾ ਅਸਰ ਘੱਗਰ ਦਰਿਆ ’ਤੇ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਮੁਬਾਰਕਪੁਰ ਕਾਜਵੇਅ ’ਤੇ ਪਾਣੀ ਦਾ ਤੇਜ਼ ਵਹਾਅ ਚੱਲ ਰਿਹਾ ਹੈ। ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਮੁਬਾਰਕਪੁਰ ਕਾਜਵੇਅ ਤੋਂ ਹਰ ਤਰ੍ਹਾਂ ਦੀ ਆਵਾਜਾਈ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਹੈ। ਰਸਤੇ ’ਤੇ ਬੈਰੀਕੇਡਿੰਗ ਕਰਕੇ ਲੋਕਾਂ ਨੂੰ ਉੱਥੋਂ ਲੰਘਣ ਤੋਂ ਰੋਕਿਆ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ।
ਘੱਗਰ ਵਿੱਚ ਪਾਣੀ ਦਾ ਪੱਧਰ ਵਧਣ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਅਧਿਕਾਰੀਆਂ ਵੱਲੋਂ ਦਰਿਆ ਦੇ ਆਲੇ-ਦੁਆਲੇ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘੱਗਰ ਦਰਿਆ ਦੇ ਨੇੜੇ ਨਾ ਜਾਣ ਅਤੇ ਬੰਦ ਕੀਤੇ ਗਏ ਰਸਤਿਆਂ ਨੂੰ ਪਾਰ ਕਰਨ ਦੀ ਕੋਸ਼ਿਸ਼ ਨਾ ਕਰਨ। ਅਧਿਕਾਰੀਆਂ ਨੇ ਕਿਹਾ ਕਿ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਲਾਪਰਵਾਹੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ। ਫਲੱਡ ਕੰਟਰੋਲ ਰੂਮ ਅਤੇ ਸਿੰਚਾਈ ਵਿਭਾਗ ਦੀਆਂ ਟੀਮਾਂ ਵੱਲੋਂ ਘੱਗਰ ਦੇ ਪਾਣੀ ਦੇ ਪੱਧਰ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਫਿਲਹਾਲ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਦੀ ਸੁਰੱਖਿਆ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
Ghaggar River Turns Ferocious After Heavy Rain Strong Water Flow At Mubarakpur Causeway Traffic Suspended
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)