ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੀ ਧਰਮ ਪਤਨੀ ਅਤੇ ਵਿਧਾਇਕ ਗਨੀਵ ਕੌਰ ਮਜੀਠੀਆ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਚੌਪਈ ਸਾਹਿਬ ਬਾਣੀ ਦਾ ਪਾਠ ਵੀ ਕੀਤਾ ਅਤੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਦਰਸ਼ਨ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਬਿਕਰਮ ਸਿੰਘ ਮਜੀਠੀਆ ਦਾ ਸਿਰੋਪਾ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਗੌਰਤਲਬ ਹੈ ਕਿ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ-ਛੋਹ ਪ੍ਰਾਪਤ ਇਤਿਹਾਸਕ ਧਰਤੀ ਹੈ। ਇੱਥੇ ਦੇਸ਼ ਅਤੇ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਹਰ ਸਾਲ ਭਾਦੋਂ ਮਹੀਨੇ ਦੀ ਅਸ਼ਟਮੀ ਮੌਕੇ ਸ੍ਰੀ ਚੌਪਈ ਸਾਹਿਬ ਦਿਵਸ ਵੀ ਇੱਥੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਮਗਰੋਂ ਜਦੋਂ ਪੱਤਰਕਾਰਾਂ ਨੇ ਬਿਕਰਮ ਸਿੰਘ ਮਜੀਠੀਆ ਨਾਲ ਸਮਕਾਲੀ ਸਿਆਸੀ ਮਸਲਿਆਂ ਬਾਰੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅੱਜ ਸਿਰਫ਼ ਪਰਿਵਾਰ ਸਮੇਤ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਆਏ ਹਨ ਅਤੇ ਕਿਸੇ ਵੀ ਸਿਆਸੀ ਮੁੱਦੇ ’ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ।
Bikram Majithia Paid Obeisance At Gurdwara Sri Bibhaur Sahib With His Family And Offered Prayers For The Well being Of All
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)