ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਕੋਟਲਾ ਦੇ ਬੱਸ ਸਟਾਪ ’ਤੇ ਸ਼ਨੀਵਾਰ ਸਵੇਰੇ ਇੱਕ ਪ੍ਰਵਾਸੀ ਮਜ਼ਦੂਰ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਲੁੱਟ ਦੀ ਨੀਅਤ ਨਾਲ ਕੀਤੇ ਗਏ ਹਮਲੇ ਦੌਰਾਨ ਤੇਜ਼ਧਾਰ ਹਥਿਆਰ ਨਾਲ ਲੱਗੀ ਗੰਭੀਰ ਸੱਟ ਕਾਰਨ ਮਜ਼ਦੂਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਜਾਨ ਬਚਾ ਕੇ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਜਾਣਕਾਰੀ ਅਨੁਸਾਰ ਦੋਵੇਂ ਪ੍ਰਵਾਸੀ ਮਜ਼ਦੂਰ ਸਵੇਰੇ ਬਸਤੀਆਂ ਤੋਂ ਕਾਲਾ ਸੰਘਿਆਂ ਨੂੰ ਜਾਣ ਵਾਲੇ ਰਸਤੇ ’ਤੇ ਪਿੰਡ ਕੋਟਲਾ ਦੇ ਬੱਸ ਸਟਾਪ ’ਤੇ ਬੱਸ ਦੀ ਉਡੀਕ ਕਰ ਰਹੇ ਸਨ। ਇਸ ਦੌਰਾਨ ਕਥਿਤ ਤੌਰ ’ਤੇ ਦੋ ਹਮਲਾਵਰ ਉੱਥੇ ਪਹੁੰਚੇ ਅਤੇ ਲੁੱਟ ਦੀ ਨੀਅਤ ਨਾਲ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਹਮਲੇ ਦੌਰਾਨ ਇੱਕ ਮਜ਼ਦੂਰ ਦੀ ਲੱਤ ’ਤੇ ਤੇਜ਼ਧਾਰ ਹਥਿਆਰ ਨਾਲ ਗੰਭੀਰ ਵਾਰ ਕੀਤਾ ਗਿਆ, ਜਿਸ ਕਾਰਨ ਬਹੁਤ ਜ਼ਿਆਦਾ ਖੂਨ ਵਹਿਣ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਨੀਲ ਸ਼ਰਮਾ ਵਜੋਂ ਹੋਈ ਹੈ। ਉਸ ਦਾ ਸਾਥੀ ਹਮਲੇ ਦੌਰਾਨ ਉੱਥੋਂ ਭੱਜ ਨਿਕਲਿਆ। ਸੂਚਨਾ ਮਿਲਣ ਉਪਰੰਤ ਥਾਣਾ ਲਾਂਬੜਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਮੁੱਢਲੇ ਤੌਰ ’ਤੇ ਮਾਮਲੇ ਨੂੰ ਲੁੱਟ ਦੀ ਕੋਸ਼ਿਸ਼ ਨਾਲ ਜੋੜ ਕੇ ਵੀ ਜਾਂਚਿਆ ਜਾ ਰਿਹਾ ਹੈ।
Migrant Worker Fatally Attacked At Bus Stand Dies From Blood Loss During Attempted Robbery
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)