ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ

12/07/2026 | Public Times Bureau | Panjab

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥

Hukamnama Sahib logoHukamnamaSahib.com


Sri Harmandir Sahib
Live Gurbani Kirtan · Live now

Tap play to listen


Amrit VelaAng 686Sunday, 12 July 2026Amrit Vele Da Hukamnama Sri Darbar Sahib, Amritsar, Date 12-07-2026 Ang 686Hukamnama Sahib scroll from Sri Guru Granth Sahib Ji
Hukamnama
Daily Hukamnama Sahib recording
HukamnamaKatha
Copy full text
Share Hukamnama
Share image
Save imageText sizeAA+A++ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥
धनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥
Dhanaasaree, First Mehl: That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1||Pause|| So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. ||2||
ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨।
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।

Dhanaasaree First Mehl That Union With The Lord Is Acceptable Which Is United In Intuitive Poise


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App