ਅਲਗੋਂ ਕੋਠੀ ਨੇੜੇ ਤੇਜ਼ ਰਫ਼ਤਾਰ ਸਵਿਫਟ ਦੀ ਟੱਕਰ, ਮੋਟਰਸਾਈਕਲ ਸਵਾਰ ਔਰਤ ਦੀ ਮੌਕੇ ’ਤੇ ਮੌਤ

12/07/2026 | Public Times Bureau | Panjab

ਕਸਬਾ ਅਲਗੋਂ ਕੋਠੀ ਦੇ ਸੂਏ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਦੇ ਪਿੱਛੇ ਬੈਠੀ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਾਲਕ ਜ਼ਖਮੀ ਹੋ ਗਿਆ। ਹਾਦਸਾ ਸਵਿਫਟ ਕਾਰ ਵੱਲੋਂ ਪਿੱਛੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ। ਜਾਣਕਾਰੀ ਮੁਤਾਬਕ ਪਿੰਡ ਭਾਈ ਲੱਧੂ ਵਾਸੀ ਬਲਬੀਰ ਸਿੰਘ ਨੇ ਥਾਣਾ ਵਲਟੋਹਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਅਮਰਜੀਤ ਕੌਰ ਸਵੇਰੇ ਕਰੀਬ 10 ਵਜੇ ਪੈਦਲ ਅਲਗੋਂ ਕੋਠੀ ਵੱਲ ਜਾ ਰਹੀ ਸੀ। ਰਸਤੇ ਵਿੱਚ ਉਨ੍ਹਾਂ ਦੇ ਪਿੰਡ ਦਾ ਗੁਰਸਾਹਿਬ ਸਿੰਘ ਪੁੱਤਰ ਕਸ਼ਮੀਰ ਸਿੰਘ ਮੋਟਰਸਾਈਕਲ ’ਤੇ ਉਸੇ ਪਾਸੇ ਜਾ ਰਿਹਾ ਸੀ, ਜਿਸ ਤੋਂ ਉਸ ਦੀ ਪਤਨੀ ਨੇ ਲਿਫਟ ਲੈ ਲਈ। ਸ਼ਿਕਾਇਤ ਅਨੁਸਾਰ ਜਦੋਂ ਮੋਟਰਸਾਈਕਲ ਅਲਗੋਂ ਕੋਠੀ ਰੋਡ ’ਤੇ ਸੂਏ ਦੇ ਪੁਲ ਨੇੜੇ ਪਹੁੰਚਿਆ ਤਾਂ ਪਿੱਛੋਂ ਆ ਰਹੀ।

ਇੱਕ ਸਵਿਫਟ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਮੋਟਰਸਾਈਕਲ ਸਵਾਰ ਗੁਰਸਾਹਿਬ ਸਿੰਘ ਅਤੇ ਅਮਰਜੀਤ ਕੌਰ ਸੜਕ ’ਤੇ ਡਿੱਗ ਗਏ। ਹਾਦਸੇ ਵਿੱਚ ਅਮਰਜੀਤ ਕੌਰ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਾਲਕ ਗੁਰਸਾਹਿਬ ਸਿੰਘ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਵਲਟੋਹਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕਾ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ। ਪੁਲਿਸ ਨੇ ਕਾਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਵਰਿਆਮ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਵਾਹਨ ਚਾਲਕ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।

Horrific Road Accident Swift Car Hits Motorcycle Woman Who Had Hitched A Ride Dies On The Spot


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App