ਰਾਮ ਮੰਦਰ ਭੇਟਾਂ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਟਰੱਸਟ ਤੇ ਸਰਕਾਰਾਂ ਤੋਂ ਮੰਗੀ ਜਾਂਚ ਰਿਪੋਰਟ

13/07/2026 | Public Times Bureau | Panjab

ਅਯੁੱਧਿਆ ਸਥਿਤ ਸ੍ਰੀ ਰਾਮ ਜਨਮਭੂਮੀ ਮੰਦਰ ਨੂੰ ਮਿਲਣ ਵਾਲੀਆਂ ਭੇਟਾਂ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਅਦਾਲਤ ਨੇ ਮਾਮਲੇ ਸਬੰਧੀ ਸ੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ, ਕੇਂਦਰ ਸਰਕਾਰ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਸਬੰਧੀ ਸਥਿਤੀ ਰਿਪੋਰਟ ਵੀ ਤਲਬ ਕੀਤੀ ਹੈ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਰਿਪੋਰਟ ਵਿੱਚ ਵਿਸ਼ੇਸ਼ ਜਾਂਚ ਟੀਮ ਦੇ ਗਠਨ ਅਤੇ ਹੁਣ ਤੱਕ ਕੀਤੀ ਗਈ ਜਾਂਚ ਦੇ ਵੇਰਵੇ ਸ਼ਾਮਲ ਕੀਤੇ ਜਾਣ।

ਸੁਪਰੀਮ ਕੋਰਟ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੂੰ ਆਪਣੀ ਸਥਿਤੀ ਰਿਪੋਰਟ ਪੇਸ਼ ਕਰਨੀ ਹੋਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਕੀਤੀ ਜਾਵੇਗੀ। ਇਹ ਕਾਰਵਾਈ ਉਨ੍ਹਾਂ ਪਟੀਸ਼ਨਾਂ ’ਤੇ ਕੀਤੀ ਗਈ ਹੈ, ਜਿਨ੍ਹਾਂ ਵਿੱਚ ਅਯੁੱਧਿਆ ਰਾਮ ਜਨਮਭੂਮੀ ਮੰਦਰ ਨੂੰ ਮਿਲਣ ਵਾਲੀਆਂ ਭੇਟਾਂ ਨਾਲ ਸਬੰਧਤ ਕਥਿਤ ਗੜਬੜੀਆਂ ਦੀ ਸੁਤੰਤਰ ਅਤੇ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਮੰਦਰ ਦਾ ਪ੍ਰਬੰਧ ਸੰਭਾਲ ਰਹੇ ਸ੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਤੋਂ ਵੀ ਇਸ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ ਜਵਾਬ ਮੰਗਿਆ ਹੈ।

Supreme Court Takes A Tough Stance On The Ram Mandir Offerings Issue Seeks An Inquiry Report From The Trust And The Governments


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App