ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮੁੜ ਰਾਹ ਖੋਲ੍ਹਣ ਦੀ ਅਪੀਲ, ਧਾਮੀ ਨੇ ਕੇਂਦਰ ਸਰਕਾਰ ਤੋਂ ਤੁਰੰਤ ਫੈਸਲੇ ਦੀ ਕੀਤੀ ਮੰਗ

13/07/2026 | Public Times Bureau | Panjab

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ। ਉਨ੍ਹਾਂ ਪੱਤਰ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਲਈ ਬੰਦ ਪਏ ਲਾਂਘੇ ਨੂੰ ਜਲਦ ਤੋਂ ਜਲਦ ਮੁੜ ਖੋਲ੍ਹਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਐਡਵੋਕੇਟ ਧਾਮੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਧਰਮ ਦਾ ਬਹੁਤ ਹੀ ਪਾਵਨ ਅਤੇ ਇਤਿਹਾਸਕ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦਾ ਮਹੱਤਵਪੂਰਨ ਸਮਾਂ ਬਿਤਾਇਆ ਅਤੇ ਮਨੁੱਖਤਾ ਨੂੰ ਸੱਚ, ਕਿਰਤ, ਸੇਵਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਨਾਲ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਦੀਆਂ ਡੂੰਘੀਆਂ ਆਸਥਾਵਾਂ ਜੁੜੀਆਂ ਹੋਈਆਂ ਹਨ।
ਉਨ੍ਹਾਂ ਯਾਦ ਕਰਵਾਇਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਨਾਲ ਕਰੋੜਾਂ ਸਿੱਖਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਅਰਦਾਸ ਪੂਰੀ ਹੋਈ ਸੀ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪਾਕਿਸਤਾਨ ਸਥਿਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕੀਤੇ ਸਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਲਾਂਘੇ ਦੀ ਆਵਾਜਾਈ ਰੋਕੇ ਜਾਣ ਨਾਲ ਸਿੱਖ ਭਾਈਚਾਰੇ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਲੰਮੇ ਸਮੇਂ ਤੋਂ ਇਸ ਲਾਂਘੇ ਨੂੰ ਮੁੜ ਖੋਲ੍ਹਣ ਦੀ ਉਡੀਕ ਕਰ ਰਹੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਕਈ ਵਾਰ ਇਸ ਸਬੰਧੀ ਸਰਕਾਰ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ।
ਪੱਤਰ ਵਿੱਚ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਯਾਦ ਪੱਤਰ ਭੇਜੇ ਗਏ ਹਨ, ਤਾਂ ਜੋ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਲਾਂਘਾ ਖੋਲ੍ਹਣ ਸਬੰਧੀ ਕਾਰਵਾਈ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਸਿਰਫ਼ ਧਾਰਮਿਕ ਯਾਤਰਾ ਦੀ ਸਹੂਲਤ ਨਹੀਂ, ਬਲਕਿ ਸਿੱਖ ਸੰਗਤਾਂ ਦੀ ਆਸਥਾ ਅਤੇ ਭਾਵਨਾਵਾਂ ਦਾ ਸਨਮਾਨ ਵੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਦੇ ਹੋਏ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਨਿਰਦੇਸ਼ ਦਿੱਤੇ ਜਾਣ।

Appeal To Reopen The Route For Visiting Sri Kartarpur Sahib Dhami Demands An Immediate Decision From The Central Government


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App