ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ

14/07/2026 | Public Times Bureau | Panjab

ਤਰਨਤਾਰਨ ਨੇੜਲੇ ਪਿੰਡ ਪਿੱਦੀ ਦੀ 24 ਸਾਲਾ ਕਿਰਨਦੀਪ ਕੌਰ ਦੀ ਯੂਕੇ ਦੇ ਹੇਜ਼ ਸ਼ਹਿਰ ਵਿੱਚ ਹੋਈ ਹੱਤਿਆ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਐਤਵਾਰ ਤੜਕਸਾਰ ਵਾਪਰੀ ਇਸ ਵਾਰਦਾਤ ਦੀ ਜਾਣਕਾਰੀ ਮਿਲਦੇ ਹੀ ਕਿਰਨਦੀਪ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਕਿਰਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਕਰੀਬ ਦੋ ਸਾਲ ਪਹਿਲਾਂ ਉੱਚ ਸਿੱਖਿਆ ਲਈ ਵਿਦਿਆਰਥੀ ਵੀਜ਼ੇ ’ਤੇ ਯੂਕੇ ਗਈ ਸੀ। ਉਹ ਹੇਜ਼ ਸ਼ਹਿਰ ਵਿੱਚ ਹਰਿਆਣਾ ਨਾਲ ਸਬੰਧਤ ਇੱਕ ਪਰਿਵਾਰ ਦੇ ਘਰ ਕਿਰਾਏ ’ਤੇ ਰਹਿ ਰਹੀ ਸੀ।

ਪਰਿਵਾਰਕ ਮੈਂਬਰਾਂ ਮੁਤਾਬਕ ਘਟਨਾ ਉਸ ਸਮੇਂ ਵਾਪਰੀ ਜਦੋਂ ਕਿਰਨਦੀਪ ਆਪਣੇ ਕਮਰੇ ਵਿੱਚ ਸੁੱਤੀ ਹੋਈ ਸੀ। ਅਚਾਨਕ ਇੱਕ ਵਿਅਕਤੀ ਨੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੇ ਚਾਚਾ ਫਤਹਿ ਸਿੰਘ ਨੇ ਦੱਸਿਆ ਕਿ ਕਿਰਨਦੀਪ ਪਰਿਵਾਰ ਦੀ ਸਭ ਤੋਂ ਵੱਡੀ ਧੀ ਸੀ। ਇੱਕ ਭਰਾ ਅਤੇ ਤਿੰਨ ਭੈਣਾਂ ਵਿੱਚੋਂ ਵੱਡੀ ਹੋਣ ਕਾਰਨ ਉਹ ਘਰ ਦੀਆਂ ਜ਼ਿੰਮੇਵਾਰੀਆਂ ਨਾਲ ਵੀ ਜੁੜੀ ਹੋਈ ਸੀ। ਉਸ ਦੀ ਮੌਤ ਦੀ ਖ਼ਬਰ ਨਾਲ ਪੂਰਾ ਪਰਿਵਾਰ ਸਦਮੇ ਵਿੱਚ ਹੈ ਅਤੇ ਕਿਸੇ ਨੂੰ ਵੀ ਇਸ ਦੁਖਦਾਈ ਘਟਨਾ ’ਤੇ ਯਕੀਨ ਨਹੀਂ ਹੋ ਰਿਹਾ। ਪਰਿਵਾਰ ਨੂੰ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਯੂਕੇ ਪੁਲਿਸ ਨੇ ਹਮਲੇ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਇੱਕ ਵਿਅਕਤੀ ਸਮੇਤ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਹਾਲਾਂਕਿ ਘਟਨਾ ਦੇ ਪਿੱਛੇ ਅਸਲ ਕਾਰਨਾਂ ਦਾ ਖੁਲਾਸਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਵੇਗਾ। ਕਿਰਨਦੀਪ ਦੇ ਪਰਿਵਾਰ ਦੀ ਸਭ ਤੋਂ ਵੱਡੀ ਮੰਗ ਹੈ ਕਿ ਉਸ ਦੀ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ, ਤਾਂ ਜੋ ਮਾਪੇ ਆਪਣੀ ਧੀ ਦਾ ਅੰਤਿਮ ਸੰਸਕਾਰ ਆਪਣੇ ਪਿੰਡ ਵਿੱਚ ਕਰ ਸਕਣ। ਕਿਰਨਦੀਪ ਦੀ ਅਚਾਨਕ ਮੌਤ ਨੇ ਪਿੰਡ ਪਿੱਦੀ ਸਮੇਤ ਪੂਰੇ ਤਰਨਤਾਰਨ ਖੇਤਰ ਨੂੰ ਗਮਗੀਨ ਕਰ ਦਿੱਤਾ ਹੈ। ਪਿੰਡ ਵਾਸੀਆਂ ਵੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ, ਜਦਕਿ ਯੂਕੇ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

Tragic Death Of A Daughter Of Punjab In The Uk Village Piddi In Tarn Taran Plunged Into Grief Over The Murder Of Kirandeep Kaur In A Dowry related Incident


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App