ਹਰੀਕੇ ਪੱਤਣ ਬਣੇਗਾ ‘ਸ਼ਹੀਦੀ ਪੱਤਣ’, ਐੱਸਜੀਪੀਸੀ ਨੇ ਯਾਦਗਾਰ ਬਣਾਉਣ ਦਾ ਕੀਤਾ ਐਲਾਨ

15/07/2026 | Public Times Bureau | Panjab

ਹਰੀਕੇ ਹੈੱਡ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਅਰਦਾਸ ਸਮਾਗਮ ਦੌਰਾਨ ਐਲਾਨ ਕੀਤਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਸਮੁੱਚੇ ਪੰਥ ਦੇ ਸਹਿਯੋਗ ਨਾਲ ਹਰੀਕੇ ਵਿਖੇ ਸ਼ਹੀਦਾਂ ਦੀ ਸਥਾਈ ਯਾਦਗਾਰ ਬਣਾਏਗੀ। ਇਸ ਮੌਕੇ ਹਰੀਕੇ ਪੱਤਣ ਨੂੰ ‘ਸ਼ਹੀਦੀ ਪੱਤਣ’ ਵਜੋਂ ਜਾਣੇ ਜਾਣ ਦੀ ਵੀ ਘੋਸ਼ਣਾ ਕੀਤੀ ਗਈ। ਸਮਾਗਮ ਦੌਰਾਨ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਜਾਪ, ਵੈਰਾਗਮਈ ਕੀਰਤਨ ਅਤੇ ਅਰਦਾਸ ਉਪਰੰਤ ਸੰਗਤ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਆਪਣੇ ਸੰਬੋਧਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਮਾਮਲਾ ਕਿਸੇ ਇੱਕ ਧਰਮ ਦਾ ਨਹੀਂ, ਸਗੋਂ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਹੈ। ਉਨ੍ਹਾਂ ਕਿਹਾ ਕਿ 1982 ਤੋਂ 1995 ਤੱਕ ਮਾਰੇ ਗਏ ਜਾਂ ਲਾਪਤਾ ਹੋਏ ਵਿਅਕਤੀਆਂ ਦਾ ਦਸਤਾਵੇਜ਼ੀ ਰਿਕਾਰਡ ਇਕੱਠਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰਿਕਾਰਡ ਦਾ ਹਿੱਸਾ ਬਣਾਇਆ ਜਾਵੇਗਾ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਆਪਣੇ ਕੋਲ ਮੌਜੂਦ ਦਸਤਾਵੇਜ਼ ਅਤੇ ਜਾਣਕਾਰੀ ਐੱਸਜੀਪੀਸੀ ਨਾਲ ਸਾਂਝੀ ਕਰਨ ਦੀ ਅਪੀਲ ਵੀ ਕੀਤੀ।
ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਰਜਕਾਰਨੀ ਵਿੱਚ ਯਾਦਗਾਰ ਸਬੰਧੀ ਪ੍ਰਸਤਾਵ ਨੂੰ ਅੱਗੇ ਵਧਾਇਆ ਜਾਵੇਗਾ ਅਤੇ ਸ਼ਹੀਦਾਂ ਦੇ ਨਾਵਾਂ ਨਾਲ ਸਥਾਈ ਸਮਾਰਕ ਤਿਆਰ ਕੀਤਾ ਜਾਵੇਗਾ। ਸਮਾਗਮ ਵਿੱਚ ਜਥੇਦਾਰ ਟੇਕ ਸਿੰਘ ਧਨੌਲਾ, ਰਜਿੰਦਰ ਸਿੰਘ ਮਹਿਤਾ ਅਤੇ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਸਮਾਗਮ ਵਿੱਚ ਪਹੁੰਚੇ ਕਈ ਪਰਿਵਾਰ ਆਪਣੇ ਲਾਪਤਾ ਜਾਂ ਮਾਰੇ ਗਏ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਅਤੇ ਪੁਰਾਣੀਆਂ ਅਖ਼ਬਾਰੀ ਕਾਤਰਾਂ ਨਾਲ ਸ਼ਾਮਲ ਹੋਏ। ਉਨ੍ਹਾਂ ਦੀ ਮੌਜੂਦਗੀ ਨੇ ਮਾਹੌਲ ਨੂੰ ਭਾਵੁਕ ਬਣਾ ਦਿੱਤਾ।

Harike Pattan To Become shaheedi Pattan Sgpc Announces Plans To Build A Memorial


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App