ਮਾਨਸਾ ਦੇ ਪਿੰਡ ਬੀਰੇਵਾਲਾ ਜੱਟਾ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇੱਕ ਸਰੂਪ ਦੇ ਕੁਝ ਅੰਗਾਂ 'ਤੇ ਇਤਰਾਜ਼ਯੋਗ ਸ਼ਬਦ ਲਿਖੇ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਸੰਗਤ ਵਿੱਚ ਰੋਸ ਹੈ, ਜਦਕਿ ਗੁਰਦੁਆਰਾ ਕਮੇਟੀ ਨੇ ਮਾਮਲੇ ਦੀ ਸ਼ਿਕਾਇਤ ਐੱਸਜੀਪੀਸੀ ਨੂੰ ਭੇਜ ਦਿੱਤੀ ਹੈ। ਥਾਣਾ ਜੋੜਕੀਆਂ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਸਰੂਪ ਦੇ ਨਿਰੀਖਣ ਦੌਰਾਨ ਕੁਝ ਅੰਗਾਂ 'ਤੇ ਇਤਰਾਜ਼ਯੋਗ ਸ਼ਬਦ ਲਿਖੇ ਮਿਲੇ, ਜਿਸ ਤੋਂ ਬਾਅਦ ਤੁਰੰਤ ਸੰਗਤ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਥਾਨਕ ਕਮੇਟੀ ਅਤੇ ਨਿਹੰਗ ਸਿੰਘਾਂ ਵੱਲੋਂ ਕੀਤਾ ਜਾਂਦਾ ਹੈ।
ਪਿੰਡ ਦੇ ਸਰਪੰਚ ਰਿੱਕੀ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਐੱਸਜੀਪੀਸੀ ਨੂੰ ਸ਼ਿਕਾਇਤ ਭੇਜੀ ਗਈ ਹੈ ਅਤੇ ਵਿਚਾਰ-ਵਟਾਂਦਰੇ ਲਈ ਮੀਟਿੰਗ ਵੀ ਬੁਲਾਈ ਗਈ ਹੈ। ਉਨ੍ਹਾਂ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਦੌਰਾਨ ਨਿਹੰਗ ਸਿੰਘਾਂ ਨੇ ਵੀ ਦੋਸ਼ੀ ਨੂੰ ਆਪਣੇ ਪੱਧਰ 'ਤੇ ਸਜ਼ਾ ਦੇਣ ਦਾ ਐਲਾਨ ਕੀਤਾ ਹੈ। ਡੀਐੱਸਪੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਹਰ ਪੱਖੋਂ ਜਾਂਚ ਕਰ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Sacrilege of sri guru granth sahib at gurdwara sahib in birewala jatta mansa
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)