ਥਾਣਾ ਘਣੀਏ ਕੇ ਬਾਂਗਰ ਅਧੀਨ ਪੈਂਦੇ ਪਿੰਡ ਕਾਸਤੀਵਾਲ ਵਿੱਚ ਸਵੇਰੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਘਰੋਂ ਨਿਕਲਿਆ ਇੱਕ 50 ਸਾਲਾ ਵਿਅਕਤੀ ਰਹੱਸਮਈ ਹਾਲਾਤਾਂ ਵਿੱਚ ਲਾਪਤਾ ਹੋ ਗਿਆ। ਪਰਿਵਾਰ ਨੇ ਅਗਵਾ ਕੀਤੇ ਜਾਣ ਦਾ ਸ਼ੱਕ ਜਤਾਇਆ ਹੈ, ਜਦਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਪਤਾ ਵਿਅਕਤੀ ਦੀ ਪਛਾਣ ਬਿਕਰਮਜੀਤ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਉਹ ਰੋਜ਼ਾਨਾ ਸਵੇਰੇ ਕਰੀਬ 3:30 ਵਜੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾਂਦੇ ਸਨ। ਸੋਮਵਾਰ ਸਵੇਰੇ ਵੀ ਉਹ ਘਰੋਂ ਨਿਕਲੇ, ਪਰ ਗੁਰਦੁਆਰਾ ਸਾਹਿਬ ਨਹੀਂ ਪਹੁੰਚੇ।
ਪਰਿਵਾਰ ਵੱਲੋਂ ਭਾਲ ਕਰਨ ਦੌਰਾਨ ਗੁਰਦੁਆਰਾ ਸਾਹਿਬ ਦੇ ਬਾਹਰੋਂ ਬਿਕਰਮਜੀਤ ਸਿੰਘ ਦਾ ਪਰਨਾ ਅਤੇ ਚੱਪਲਾਂ ਮਿਲੀਆਂ। ਇਸ ਤੋਂ ਬਾਅਦ ਪਰਿਵਾਰ ਨੇ ਉਨ੍ਹਾਂ ਦੇ ਅਗਵਾ ਹੋਣ ਦਾ ਸ਼ੱਕ ਜ਼ਾਹਿਰ ਕਰਦਿਆਂ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ 'ਤੇ ਥਾਣਾ ਘਣੀਏ ਕੇ ਬਾਂਗਰ ਦੇ ਐੱਸਐੱਚਓ ਲਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਐੱਸਐੱਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Person Goes Missing Mysteriously While On The Way To The Gurdwara Police Investigating
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)