ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਨਕਲ ਮਾਮਲਾ: 4 ਹੋਰ ਸ਼ੱਕੀਆਂ ਦੀ ਪਛਾਣ, ਛਾਪੇਮਾਰੀ ਜਾਰੀ

20/07/2026 | Public Times Bureau | Panjab

ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੌਰਾਨ ਸਾਹਮਣੇ ਆਏ ਹਾਈਟੈੱਕ ਨਕਲ ਗਿਰੋਹ ਮਾਮਲੇ ਵਿੱਚ ਪੁਲਿਸ ਨੇ ਚਾਰ ਹੋਰ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਫ਼ਰੀਦਕੋਟ ਰੇਂਜ ਪੁਲਿਸ, ਫ਼ਿਰੋਜ਼ਪੁਰ ਰੇਂਜ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਫ਼ਰੀਦਕੋਟ ਰੇਂਜ ਦੀ ਆਈਜੀ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਮਾਮਲੇ ਵਿੱਚ ਹੁਣ ਤੱਕ ਕੁੱਲ 26 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਛੇ ਕਥਿਤ ਸੰਚਾਲਕ ਅਤੇ 20 ਪ੍ਰੀਖਿਆਰਥੀ ਸ਼ਾਮਲ ਹਨ। 22 ਗ੍ਰਿਫ਼ਤਾਰੀਆਂ ਫ਼ਰੀਦਕੋਟ ਪੁਲਿਸ ਅਤੇ ਚਾਰ ਫ਼ਿਰੋਜ਼ਪੁਰ ਪੁਲਿਸ ਵੱਲੋਂ ਕੀਤੀਆਂ ਗਈਆਂ ਹਨ। ਮਾਮਲੇ ਸਬੰਧੀ ਫ਼ਰੀਦਕੋਟ ਦੇ ਸਾਈਬਰ ਕਰਾਈਮ ਥਾਣੇ, ਫ਼ਿਰੋਜ਼ਪੁਰ ਕੈਂਟ ਅਤੇ ਕੁਲਗੜ੍ਹੀ ਥਾਣੇ ਵਿੱਚ ਕੇਸ ਦਰਜ ਹਨ।

ਆਈਜੀ ਨੇ ਦੱਸਿਆ ਕਿ ਚਾਰ ਹੋਰ ਸ਼ੱਕੀਆਂ ਵਿੱਚੋਂ ਇੱਕ ਦੀ ਪਛਾਣ ਹਰਿਆਣਾ ਦੇ ਭਿਵਾਨੀ ਨਿਵਾਸੀ ਸਾਜਨ ਵਜੋਂ ਹੋਈ ਹੈ, ਜਦਕਿ ਬਾਕੀ ਤਿੰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਮੁੱਢਲੀ ਜਾਂਚ ਅਨੁਸਾਰ ਇੱਕ ਪ੍ਰੀਖਿਆਰਥੀ ਨੇ ਪੈੱਨ ਕੈਮਰੇ ਰਾਹੀਂ ਪ੍ਰਸ਼ਨ ਪੱਤਰ ਸਕੈਨ ਕਰਕੇ ਹਰਿਆਣਾ ਭੇਜਿਆ, ਜਿੱਥੋਂ ਇਹ ਰਾਜਸਥਾਨ ਵਿੱਚ ਬੈਠੇ ਪੇਪਰ ਸਾਲਵਰ ਤੱਕ ਪਹੁੰਚਿਆ। ਉੱਥੋਂ ਉੱਤਰ ਫ਼ਰੀਦਕੋਟ ਵਿੱਚ ਬਣਾਏ ਗਏ ਕਥਿਤ ਕੰਟਰੋਲ ਰੂਮ ਭੇਜੇ ਗਏ ਅਤੇ ਬਲੂਟੁੱਥ ਉਪਕਰਨਾਂ ਰਾਹੀਂ ਪ੍ਰੀਖਿਆਰਥੀਆਂ ਤੱਕ ਪਹੁੰਚਾਏ ਗਏ।

ਪੁਲਿਸ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ ਜਾਂ ਪ੍ਰੀਖਿਆ ਕਰਵਾਉਣ ਵਾਲੀ ਸੰਸਥਾ ਦੇ ਕਿਸੇ ਅਧਿਕਾਰੀ ਦੀ ਸ਼ਮੂਲੀਅਤ ਦੇ ਸਬੂਤ ਨਹੀਂ ਮਿਲੇ ਹਨ। ਬਰਾਮਦ ਇਲੈਕਟ੍ਰਾਨਿਕ ਉਪਕਰਨਾਂ ਦੀ ਫੋਰੈਂਸਿਕ ਜਾਂਚ ਜਾਰੀ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਅਰਵਿੰਦ ਕੁਮਾਰ ਨੇ ਵੀ ਕਿਹਾ ਕਿ ਹੁਣ ਤੱਕ ਪ੍ਰਸ਼ਨ ਪੱਤਰ ਲੀਕ ਹੋਣ ਦੀ ਪੁਸ਼ਟੀ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਕੁਝ ਵਿਅਕਤੀਆਂ ਨੇ ਪ੍ਰੀਖਿਆ ਸ਼ੁਰੂ ਹੋਣ ਤੋਂ ਬਾਅਦ ਤਕਨੀਕੀ ਉਪਕਰਨਾਂ ਦੀ ਮਦਦ ਨਾਲ ਨਕਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਯੂਨੀਵਰਸਿਟੀ ਵੱਲੋਂ 454 ਤੋਂ ਵੱਧ ਫਾਰਮੇਸੀ ਅਫ਼ਸਰ ਅਸਾਮੀਆਂ ਲਈ ਹੋਈ ਪ੍ਰੀਖਿਆ ਵਿੱਚ 6,474 ਉਮੀਦਵਾਰਾਂ ਨੇ ਭਾਗ ਲਿਆ ਸੀ। ਮਾਮਲੇ ਦੀ ਰਿਪੋਰਟ ਸਰਕਾਰ ਨੂੰ ਭੇਜੀ ਜਾ ਰਹੀ ਹੈ।

Pharmacy Officer Recruitment Exam Cheating Case 4 More Suspects Identified Raids Underway


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App