ਬਟਾਲਾ ਦੇ ਸੇਖਵਾਂ ਥਾਣੇ ਅਧੀਨ ਪੈਂਦੇ ਪਿੰਡ ਲੋਹ ਚੱਪ ਵਿੱਚ ਸੋਮਵਾਰ ਸਵੇਰੇ ਫਾਇਰਿੰਗ ਦੀ ਘਟਨਾ ਨਾਲ ਦਹਿਸ਼ਤ ਫੈਲ ਗਈ। ਫਾਰਚੂਨਰ ਕਾਰ ਵਿੱਚ ਆਏ ਹਮਲਾਵਰਾਂ ਨੇ ਥਾਰ ਗੱਡੀ ਵਿੱਚ ਜਾ ਰਹੇ ਇੱਕ ਨੌਜਵਾਨ ਦਾ ਪਿੱਛਾ ਕਰਕੇ ਗੋਲੀਆਂ ਚਲਾਈਆਂ। ਨੌਜਵਾਨ ਨੇ ਸ਼ੈਲਰ ਵਿੱਚ ਦਾਖ਼ਲ ਹੋ ਕੇ ਆਪਣੀ ਜਾਨ ਬਚਾਈ, ਜਦਕਿ ਹਮਲਾਵਰਾਂ ਵੱਲੋਂ ਕੀਤੀ ਗਈ ਫਾਇਰਿੰਗ ਦਾ ਜਵਾਬ ਦਿੱਤਾ ਗਿਆ, ਜਿਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਸ਼ੈਲਰ ਮਾਲਕ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਮਹਿਕਦੀਪ ਸਿੰਘ ਪਿੰਡ ਤੋਂ ਸ਼ੈਲਰ ਵੱਲ ਆ ਰਿਹਾ ਸੀ। ਰਸਤੇ ਵਿੱਚ ਫਾਰਚੂਨਰ ਸਵਾਰ ਕੁਝ ਲੋਕਾਂ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਖ਼ਤਰਾ ਮਹਿਸੂਸ ਹੋਣ 'ਤੇ ਮਹਿਕਦੀਪ ਤੇਜ਼ੀ ਨਾਲ ਸ਼ੈਲਰ ਪਹੁੰਚਿਆ, ਪਰ ਜਿਵੇਂ ਹੀ ਉਸ ਨੇ ਗੱਡੀ ਰੋਕੀ, ਹਮਲਾਵਰਾਂ ਨੇ ਉਸ ਦੀ ਕਾਰ 'ਤੇ ਗੋਲੀਆਂ ਚਲਾ ਦਿੱਤੀਆਂ।
ਪਰਿਵਾਰ ਨੇ ਦੋਸ਼ ਲਾਇਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਗੈਂਗਸਟਰ ਵੱਲੋਂ ਮਹਿਕਦੀਪ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਪੈਸੇ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਹਮਲਾ ਉਸੇ ਧਮਕੀ ਨਾਲ ਜੁੜਿਆ ਹੋ ਸਕਦਾ ਹੈ। ਪਰਿਵਾਰ ਮੁਤਾਬਕ ਆਤਮ-ਰੱਖਿਆ ਵਿੱਚ ਸ਼ੈਲਰ ਅੰਦਰੋਂ ਵੀ ਫਾਇਰਿੰਗ ਕੀਤੀ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤ ਦੇ ਆਧਾਰ 'ਤੇ ਕੇਸ ਦਰਜ ਕਰਕੇ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
Rice Sheller Owner s Nephew Fired Upon In Batala Alleged Refusal To Pay Extortion Money
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)