ਕਿਸਾਨਾਂ ਦੇ ਹੱਕਾਂ ਅਤੇ ਪੇਪਰ ਲੀਕ ਮਾਮਲੇ 'ਤੇ ਕੇਂਦਰ ਸਰਕਾਰ ਨੂੰ ਘੇਰਿਆ: ਰਾਜਾ ਵੜਿੰਗ

22/07/2026 | Public Times Bureau | Panjab

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਸਾਨਾਂ ਖ਼ਿਲਾਫ਼ ਪੁਲਿਸ ਕਾਰਵਾਈ ਅਤੇ ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿੱਚ ਕਿਸਾਨਾਂ ਨੂੰ ਆਪਣੀਆਂ ਮੰਗਾਂ ਸ਼ਾਂਤੀਪੂਰਵਕ ਉਠਾਉਣ ਦਾ ਪੂਰਾ ਹੱਕ ਹੈ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਗਲਤ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਕਿਸਾਨਾਂ ਦੇ ਹੱਕਾਂ ਲਈ ਹਰ ਪੱਧਰ 'ਤੇ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਨੌਜਵਾਨਾਂ ਨਾਲ ਜੁੜੇ ਗੰਭੀਰ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।
ਪੇਪਰ ਲੀਕ ਮਾਮਲੇ 'ਤੇ ਬੋਲਦਿਆਂ ਵੜਿੰਗ ਨੇ ਕਿਹਾ ਕਿ ਲਗਾਤਾਰ ਸਾਹਮਣੇ ਆ ਰਹੀਆਂ ਘਟਨਾਵਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ, ਪਰ ਸਰਕਾਰ ਇਸ ਸਬੰਧੀ ਜਵਾਬਦੇਹੀ ਤੈਅ ਕਰਨ ਤੋਂ ਬਚ ਰਹੀ ਹੈ। ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਸੰਸਦ ਵਿੱਚ ਇਸ ਮਾਮਲੇ 'ਤੇ ਚਰਚਾ ਚਾਹੁੰਦੀ ਹੈ, ਪਰ ਸਰਕਾਰ ਇਸ ਤੋਂ ਪਾਸਾ ਵੱਟ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਕਿਸਾਨਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ ਨੂੰ ਸੰਸਦ ਤੋਂ ਲੈ ਕੇ ਸੜਕ ਤੱਕ ਲਗਾਤਾਰ ਉਠਾਉਂਦੀ ਰਹੇਗੀ।

Raja Warring Targets The Centre Over The Issue Of Action Against Farmers And The Paper Leak


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App