ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਵਿੱਚ ਹੋ ਰਹੀ ਦੇਰੀ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ 10 ਦਿਨਾਂ ਦੇ ਅੰਦਰ ਚੋਣ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤੀ ਹੁਕਮਾਂ ਤੋਂ ਬਾਅਦ ਕੌਂਸਲਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਕੌਂਸਲਰ ਵਰਿੰਦਰ ਚੋਪੜਾ ਸਮੇਤ 10 ਕੌਂਸਲਰਾਂ ਨੇ ਚੋਣ ਵਿੱਚ ਦੇਰੀ ਨੂੰ ਲੈ ਕੇ ਹਾਈ ਕੋਰਟ ਦਾ ਰੁਖ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਸਿਆਸੀ ਦਬਾਅ ਕਾਰਨ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨੂੰ ਲਟਕਾਇਆ ਜਾ ਰਿਹਾ ਹੈ। ਨਗਰ ਕੌਂਸਲ ਚੋਣਾਂ ਤੋਂ ਡੇਢ ਮਹੀਨੇ ਬਾਅਦ ਵੀ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਨਾ ਹੋਣ ਕਾਰਨ ਸ਼ਹਿਰ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਸਨ।
ਵਰਿੰਦਰ ਚੋਪੜਾ ਨੇ ਕਿਹਾ ਕਿ ਪ੍ਰਧਾਨ ਅਤੇ ਉਪ ਪ੍ਰਧਾਨ ਨਾ ਹੋਣ ਕਾਰਨ ਗਲੀਆਂ, ਨਾਲੀਆਂ ਅਤੇ ਹੋਰ ਵਿਕਾਸ ਕੰਮ ਰੁਕੇ ਪਏ ਸਨ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਫੈਸਲੇ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ ਅਤੇ ਹੁਣ ਪ੍ਰਸ਼ਾਸਨ ਵੱਲੋਂ ਚੋਣ ਦੀ ਤਾਰੀਖ ਤੈਅ ਕਰਨ ਦੀ ਉਡੀਕ ਹੈ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਰਾਹੋਂ ਦੀ ਪ੍ਰਧਾਨ ਅਤੇ ਉਪ ਪ੍ਰਧਾਨ ਚੋਣ ਵਿੱਚ ਦੇਰੀ ਦਾ ਮਾਮਲਾ ਵੀ ਹਾਈ ਕੋਰਟ ਤੱਕ ਪਹੁੰਚਿਆ ਸੀ, ਜਿਸ ਤੋਂ ਬਾਅਦ ਅਦਾਲਤੀ ਹੁਕਮਾਂ ’ਤੇ ਉੱਥੇ ਚੋਣ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ।
Path Cleared For Nawanshahr Council President Election Following High Court Orders
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)