ਅਮਰੀਕਾ ਦੀ ਸੰਘੀ ਜਾਂਚ ਏਜੰਸੀ ਐਫਬੀਆਈ ਵੱਲੋਂ ਲੋੜੀਂਦੇ ਐਲਾਨੇ ਗਏ ਹਰਮਨਵੀਰ ਸਿੰਘ ਨੂੰ ਕੈਲੀਫੋਰਨੀਆ ਹਾਈਵੇ ਪੈਟਰੋਲ ਨੇ ਸਟਾਕਟਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ 'ਤੇ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਦਰਮਿਆਨ ਕੋਕੀਨ ਅਤੇ ਮੈਥਾਮਫੇਟਾਮਾਈਨ ਦੀ ਤਸਕਰੀ ਲਈ ਰਵਿੰਦਰ ਢਾਂਡਾ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਨਾਲ ਸਾਜ਼ਿਸ਼ ਰਚਣ ਦਾ ਦੋਸ਼ ਹੈ। ਐਫਬੀਆਈ ਮੁਤਾਬਕ ਹਰਮਨਵੀਰ ਸਿੰਘ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜਿਆ ਹੋਇਆ ਸੀ, ਜੋ ਤਿੰਨ ਦੇਸ਼ਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ। ਬੁੱਧਵਾਰ ਸਵੇਰੇ ਕੈਲੀਫੋਰਨੀਆ ਹਾਈਵੇ ਪੈਟਰੋਲ ਨੇ ਉਸ ਨੂੰ ਸਟਾਕਟਨ ਤੋਂ ਗ੍ਰਿਫ਼ਤਾਰ ਕੀਤਾ।
ਜਾਂਚ ਏਜੰਸੀਆਂ ਅਨੁਸਾਰ, ਰਵਿੰਦਰ ਢਾਂਡਾ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਦਾ ਅੱਡਾ ਕੈਨੇਡਾ ਦੇ ਵੈਨਕੂਵਰ ਵਿੱਚ ਹੈ ਅਤੇ ਇਹ ਗਿਰੋਹ ਸਰਹੱਦ ਪਾਰ ਵੱਡੇ ਪੱਧਰ 'ਤੇ ਕੋਕੀਨ ਅਤੇ ਮੈਥਾਮਫੇਟਾਮਾਈਨ ਦੀ ਤਸਕਰੀ ਕਰਦਾ ਹੈ। ਹਰਮਨਵੀਰ ਸਿੰਘ ਤੋਂ ਪੁੱਛਗਿੱਛ ਕਰਕੇ ਪੂਰੇ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪਿਛਲੇ ਕੁਝ ਸਾਲਾਂ ਦੌਰਾਨ ਅਮਰੀਕਾ ਅਤੇ ਕੈਨੇਡਾ ਦੀਆਂ ਜਾਂਚ ਏਜੰਸੀਆਂ ਨੇ ਸਰਹੱਦ ਪਾਰ ਸੰਗਠਿਤ ਅਪਰਾਧ, ਨਸ਼ਾ ਤਸਕਰੀ, ਹਵਾਲਾ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਗਰੋਹਾਂ ਖ਼ਿਲਾਫ਼ ਸਾਂਝੇ ਅਭਿਆਨ ਤੇਜ਼ ਕੀਤੇ ਹਨ। ਐਫਬੀਆਈ ਵੱਲੋਂ ਭਾਰਤ ਅਤੇ ਕੈਨੇਡਾ ਨਾਲ ਸਬੰਧਤ ਕਈ ਲੋੜੀਂਦੇ ਮੁਲਜ਼ਮਾਂ ਖ਼ਿਲਾਫ਼ ਵੀ ਕਾਰਵਾਈ ਜਾਰੀ ਹੈ। ਹਾਲਾਂਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਅੰਤਰਰਾਸ਼ਟਰੀ ਨੈੱਟਵਰਕ ਵੀ ਜਾਂਚ ਏਜੰਸੀਆਂ ਦੀ ਨਿਗਰਾਨੀ ਹੇਠ ਹਨ, ਪਰ ਐਫਬੀਆਈ ਨੇ ਹਰਮਨਵੀਰ ਸਿੰਘ ਦੀ ਗ੍ਰਿਫ਼ਤਾਰੀ ਦਾ ਇਸ ਗੈਂਗ ਨਾਲ ਕੋਈ ਸਿੱਧਾ ਸਬੰਧ ਨਹੀਂ ਜੋੜਿਆ ਹੈ।
Harmanveer Singh Wanted By The Fbi Arrested In California
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)